- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ, ਖੇਡਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਟਰਾਫ਼ੀ ਟੂਰ ਦਾ ਮਕਸਦ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਮੇਤ ਆਮ ਲੋਕਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਵਿੱਚ ਜਲੰਧਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਹੋਣ ਵਾਲੀ ਅੰਤਰਰਾਸ਼ਟਰੀ ਹੀਰੋ (ਪੁਰਸ਼) ਏਸ਼ਿਅਨ ਚੈਂਪੀਅਨਜ਼ ਟਰਾਫ਼ੀ 2026 ਦੇ ਪ੍ਰਚਾਰ ਅਤੇ ਲੋਕਾਂ ਨੂੰ ਇਸ ਵੱਕਾਰੀ ਖੇਡ ਮੁਕਾਬਲੇ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਟਰਾਫ਼ੀ ਟੂਰ ਦੀ ਸ਼ੁਰੂਆਤ ਭਲਕੇ (ਐਤਵਾਰ), 18 ਅਕਤੂਬਰ ਨੂੰ, ਸਵੇਰੇ 10 ਵਜੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਕੌਮਾਂਤਰੀ ਹਾਕੀ ਸਟੇਡੀਅਮ, ਫੇਸ 10, ਸੈਕਟਰ 64, ਮੋਹਾਲੀ ਤੋਂ ਹੋਵੇਗੀ। ਇਸ ਮੌਕੇ ਟਰਾਫ਼ੀ ਨੂੰ ਰਸਮੀ ਤੌਰ ’ਤੇ ਕੌਮਾਂਤਰੀ ਹਾਕੀ ਖਿਡਾਰੀਆਂ ਵੱਲੋਂ ਹਰੀ ਝੰਡੀ ਦਿਖਾ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਜਾਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ, ਖੇਡਾਂ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਇਸ ਟਰਾਫ਼ੀ ਟੂਰ ਦਾ ਮਕਸਦ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨਾ ਅਤੇ ਨੌਜਵਾਨਾਂ ਸਮੇਤ ਆਮ ਲੋਕਾਂ ਵਿੱਚ ਹਾਕੀ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣਾ ਹੈ।
ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਟਰਾਫ਼ੀ ਦੇ ਰਵਾਨਗੀ ਸਮਾਗਮ ਅਤੇ ਪ੍ਰਦਰਸ਼ਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਹਾਕੀ ਖਿਡਾਰੀਆਂ ਦੀ ਸ਼ਮੂਲੀਅਤ ਨਾਲ ਪ੍ਰਦਰਸ਼ਨੀ ਮੈਚ ਕਰਵਾਉਣ ਦੇ ਨਾਲ-ਨਾਲ ਟਰਾਫ਼ੀ ਨਾਲ ਯਾਦਗਾਰੀ ਤਸਵੀਰਾਂ ਖਿਚਵਾਉਣ ਲਈ ਸੈਲਫ਼ੀ ਪੁਆਇੰਟ ਵੀ ਸਥਾਪਤ ਕੀਤਾ ਜਾਵੇਗਾ। ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਟਰਾਫ਼ੀ ਟੂਰ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਵਾਗਤੀ ਸਮਾਗਮ ਅਤੇ ਪ੍ਰਚਾਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਰਵਾਨਾ ਹੋਣ ਉਪਰੰਤ ਟਰਾਫ਼ੀ ਫ਼ਤਹਿਗੜ੍ਹ ਸਾਹਿਬ ਰਾਹੀਂ ਪਟਿਆਲਾ ਪਹੁੰਚੇਗੀ। ਇਸ ਤੋਂ ਬਾਅਦ ਇਹ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰੇਗੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡ ਪ੍ਰੇਮੀਆਂ, ਹਾਕੀ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਇਸ ਪਹਿਲਕਦਮੀ ਨਾਲ ਜੁੜਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਪੰਜਾਬ ਵਿੱਚ ਹੋਣ ਵਾਲੇ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।