- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਪਰੰਤ ਸੂਬਾ ਪ੍ਰਧਾਨ ਗੁਰਦੀਪ ਬੱਸੀ ਅਤੇ ਸੂਬਾ ਸਕੱਤਰ ਪਰਮਜੀਤ ਸਿੰਘ ਸੋਹੀ ਦੀ ਅਗਵਾਈ ਹੇਠ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਇੰਸਪੈਕਟਰ ਕੈਡਰ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 'ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ' ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਮੁਹਾਲੀ ਦੇ ਸੈਕਟਰ-68 ਸਥਿਤ ਪਸ਼ੂ ਪਾਲਣ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਉਪਰੰਤ ਸੂਬਾ ਪ੍ਰਧਾਨ ਗੁਰਦੀਪ ਬੱਸੀ ਅਤੇ ਸੂਬਾ ਸਕੱਤਰ ਪਰਮਜੀਤ ਸਿੰਘ ਸੋਹੀ ਦੀ ਅਗਵਾਈ ਹੇਠ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਆਪਣੀਆਂ ਮੰਗਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ।
ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਸਵੇਰੇ ਹੀ ਪੰਜਾਬ ਭਰ 'ਚੋਂ ਵੈਟਰਨਰੀ ਇੰਸਪੈਕਟਰ ਪਹੁੰਚਣੇ ਸ਼ੁਰੂ ਹੋ ਗਏ ਸੀ ਅਤੇ ਦੁਪਹਿਰ 1 ਵਜੇ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਪਹਿਲਾਂ ਉਹਨਾਂ ਨੇ ਆਪਣੀਆਂ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਮੁੱਖ ਦਫ਼ਤਰ ਦੀ ਘੇਰਾਬੰਦੀ ਕਰਕੇ ਜ਼ਬਰਦਸਤ ਪਿੱਟ ਸਿਆਪਾ ਕੀਤਾ।
ਜਥੇਬੰਦੀ ਦੇ ਆਗੂਆਂ ਨੇ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਉਨ੍ਹਾਂ ਨੂੰ ਇਹ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਾ ਪਿਆ ਹੈ।
.jpg)