- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਮੁਲਜ਼ਮ ਅਮਨਦੀਪ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 'ਰਫ਼ਤਾਰ ਟੂਲਸ ਐਂਡ ਟਰੈਵਲ ਕੰਪਨੀ' ਮੁਹਾਲੀ ਦੇ ਪ੍ਰਾਈਵੇਟ ਡਰਾਈਵਰ ਅਮਨਦੀਪ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਹਰਿਆਣਾ ਦੇ ਕੁਰੂਕਸ਼ੇਤਰ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਡਰਾਈਵਰ ਨੇ ਪਹਿਲਾਂ ਸ਼ਿਕਾਇਤਕਰਤਾ ਵਿਰੁੱਧ ਪੁਲਿਸ ਚੌਕੀ ਵਿਚ ਇਕ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ, ਉਸ ਨੇ ਰਫ਼ਤਾਰ ਟੂਲਸ ਕੰਪਨੀ ਦੇ ਮਾਲਕ ਨਾਲ ਰਾਜ਼ੀਨਾਮਾ ਕਰਵਾਉਣ ਬਦਲੇ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਜੋ ਸ਼ਿਕਾਇਤਕਰਤਾ ਦੀ ਅਪੀਲ ਤੋਂ ਬਾਅਦ 40,000 ਰੁਪਏ ਵਿਚ ਤੈਅ ਹੋ ਗਈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1, ਮੁਹਾਲੀ ਕੋਲ ਪਹੁੰਚ ਕੀਤੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਪ੍ਰਾਈਵੇਟ/ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਮੁਲਜ਼ਮ ਡਰਾਈਵਰ ਨੂੰ 5,000 ਰੁਪਏ ਦੀ ਪਹਿਲੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਦਬੋਚ ਲਿਆ।
ਇਸ ਸਬੰਧੀ ਮੁਲਜ਼ਮ ਅਮਨਦੀਪ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।