- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਰ ਦੁਪਹਿਰੇ ਆਕਾਸ਼ ’ਚ ਕਾਲੇ-ਸ਼ਾਹ ਬੱਦਲ ਛਾ ਗਏ, ਜਿਸ ਕਾਰਨ ਕਈ ਇਲਾਕਿਆਂ ਵਿਚ ਦਿਨ ਵੇਲੇ ਹੀ ਰਾਤ ਵਰਗਾ ਹਨੇਰਾ ਛਾ ਗਿਆ। ਇਸ ਤੋਂ ਤੁਰੰਤ ਬਾਅਦ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਮੁਹਾਲੀ ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ’ਚ ਬੁੱਧਵਾਰ ਮੌਸਮ ਨੇ ਅਚਾਨਕ ਮੋੜਾ ਕੱਟ ਲਿਆ। ਸਿੱਖਰ ਦੁਪਹਿਰੇ ਆਕਾਸ਼ ’ਚ ਕਾਲੇ-ਸ਼ਾਹ ਬੱਦਲ ਛਾ ਗਏ, ਜਿਸ ਕਾਰਨ ਕਈ ਇਲਾਕਿਆਂ ਵਿਚ ਦਿਨ ਵੇਲੇ ਹੀ ਰਾਤ ਵਰਗਾ ਹਨੇਰਾ ਛਾ ਗਿਆ। ਇਸ ਤੋਂ ਤੁਰੰਤ ਬਾਅਦ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਵੱਡੀ ਰਾਹਤ ਦਿਵਾਈ।

ਦੁਪਹਿਰ ਦੇ ਸਮੇਂ ਸੜਕਾਂ ’ਤੇ ਛਾਏ ਹਨੇਰੇ ਕਾਰਨ ਚੰਡੀਗੜ੍ਹ-ਮੁਹਾਲੀ ਦੀਆਂ ਮੁੱਖ ਸੜਕਾਂ 'ਤੇ ਆਵਾਜਾਈ ਪ੍ਰਭਾਵਿਤ ਹੋਈ। ਸੜਕਾਂ 'ਤੇ ਚੱਲ ਰਹੇ ਵਾਹਨ ਚਾਲਕਾਂ ਨੂੰ ਦਿਨ ਵੇਲੇ ਹੀ ਆਪਣੇ ਵਾਹਨਾਂ ਦੀਆਂ ਹੈੱਡਲਾਇਟਾਂ ਆਨ ਕਰਨੀਆਂ ਪਈਆਂ। ਅਚਾਨਕ ਛਾਏ ਹਨੇਰੇ ਤੇ ਬਾਰਿਸ਼ ਕਾਰਨ ਵਾਹਨਾਂ ਦੀ ਰਫ਼ਤਾਰ ਵੀ ਹੌਲੀ ਹੋ ਗਈ।

ਮੀਂਹ ਪੈਣ ਨਾਲ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਉੱਮਸ ਭਰੀ ਗਰਮੀ ਤੋਂ ਲੋਕਾਂ ਨੂੰ ਸੁੱਖ ਦਾ ਸਾਹ ਮਿਲਿਆ ਹੈ। ਹਵਾ ’ਚ ਠੰਡਕ ਘੁਲਣ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਮੌਸਮ ਕਾਫ਼ੀ ਖ਼ੁਸ਼ਗਵਾਰ ਹੋ ਗਿਆ ਹੈ।