- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਖਾਸ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੁਹਾਲੀ ਸਮੇਤ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਆਮ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਉਤੇ ਵੀ ਉਪਰੋਕਤ ਚਿਤਾਵਨੀ ਦੇ ਮੈਸੇਜ ਭੇਜੇ ਗਏ ਹਨ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਕਾਰਨ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਮੌਸਮ ਵਿਭਾਗ ਵੱਲੋਂ ਸੂਬੇ ਦੇ ਕਈ ਹਿੱਸਿਆਂ ਲਈ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਖਾਸ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੇ ਨਾਲ ਭਾਰੀ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਮੁਹਾਲੀ ਸਮੇਤ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ
ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਆਮ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਉਤੇ ਵੀ ਉਪਰੋਕਤ ਚਿਤਾਵਨੀ ਦੇ ਮੈਸੇਜ ਭੇਜੇ ਗਏ ਹਨ।
ਇਹ ਵੀ ਕਿਹਾ ਗਿਆ ਹੈ ਕਿ ਜੇਕਰ ਮੀਂਹ ਜਾਂ ਖਰਾਬ ਮੌਸਮ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਪਵੇ ਤਾਂ ਤੁਰੰਤ 112 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਐਮਰਜੈਂਸੀ ਸੇਵਾ 24 ਘੰਟੇ ਉਪਲਬਧ ਹੈ।