- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮ੍ਰਿਤਕ ਦੀ ਪਛਾਣ ਚੰਡੀਗੜ੍ਹ ਦੇ ਸੈਕਟਰ-56 ਦੇ ਰਹਿਣ ਵਾਲੇ ਮੁਕੇਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕੇਸ਼ ਰੋਜ਼ਾਨਾ ਦੀ ਤਰ੍ਹਾਂ ਆਪਣੀ ਪਤਨੀ ਸੰਧਿਆ ਅਤੇ ਦੋਸਤ ਅਮਨ ਨਾਲ ਫੇਜ਼-3ਬੀ2 ਸਥਿਤ ਇਕ ਜਿਮ' ਵਿੱਚ ਕਸਰਤ ਕਰਨ ਪਹੁੰਚਿਆ ਸੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਦੇ ਫੇਜ਼-3ਬੀ2 ਸਥਿਤ ਇੱਕ ਜਿਮ ਵਿੱਚ ਕਸਰਤ ਕਰਨ ਦੌਰਾਨ ਇੱਕ 23 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਜਿਮ ਵਿੱਚ ਮੌਜੂਦ ਲੋਕਾਂ ਵਿੱਚ ਹੜਕੰਪ ਮਚ ਗਿਆ। ਨੌਜਵਾਨ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੀ ਪਛਾਣ ਚੰਡੀਗੜ੍ਹ ਦੇ ਸੈਕਟਰ-56 ਦੇ ਰਹਿਣ ਵਾਲੇ ਮੁਕੇਸ਼ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁਕੇਸ਼ ਰੋਜ਼ਾਨਾ ਦੀ ਤਰ੍ਹਾਂ ਆਪਣੀ ਪਤਨੀ ਸੰਧਿਆ ਅਤੇ ਦੋਸਤ ਅਮਨ ਨਾਲ ਫੇਜ਼-3ਬੀ2 ਸਥਿਤ ਇਕ ਜਿਮ' ਵਿੱਚ ਕਸਰਤ ਕਰਨ ਪਹੁੰਚਿਆ ਸੀ।
ਨੌਜਵਾਨ ਦੀ ਮੌਤ ਤੋਂ ਬਾਅਦ ਉਸਦੀ ਪਤਨੀ ਸਮੇਤ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਮੁਕੇਸ਼ ਅਤੇ ਸੰਧਿਆ ਦਾ ਵਿਆਹ ਇਸੇ ਸਾਲ ਕੁੱਝ ਮਹੀਨੇ ਪਹਿਲਾਂ ਹੋਇਆ ਸੀ।