- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਜ਼ੀਰਕਪੁਰ ਅਧੀਨ ਪੈਂਦੀ ਪੁਲਿਸ ਚੌਕੀ ਬਲਟਾਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਕਿੱਲੋ 250 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਦਲ ਬਹਾਦਰ ਅਧਿਕਾਰੀ ਨਿਵਾਸੀ ਨੇਪਾਲ ਵਜੋਂ ਹੋਈ ਹੈ।

ਜੇਐੱਸ ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ : ਥਾਣਾ ਜ਼ੀਰਕਪੁਰ ਅਧੀਨ ਪੈਂਦੀ ਪੁਲਿਸ ਚੌਕੀ ਬਲਟਾਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਕਿੱਲੋ 250 ਗਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਦਲ ਬਹਾਦਰ ਅਧਿਕਾਰੀ ਨਿਵਾਸੀ ਨੇਪਾਲ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੁਲਿਸ ਚੌਕੀ ਬਲਟਾਣਾ ਦੇ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਹੋਟਲ ਵੈਲਵਰਟ ਕਲਾਰਕ ਨੇੜੇ ਚੁਆਇਸ ਰੋਡ ਬਲਟਾਣਾ ਵਿਖੇ ਮੌਜੂਦ ਸੀ। ਇਸੇ ਦੌਰਾਨ ਚੰਡੀਗੜ੍ਹ-ਅੰਬਾਲਾ ਮੁੱਖ ਮਾਰਗ ਵੱਲੋਂ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜਿਸ ਦੇ ਸੱਜੇ ਹੱਥ ’ਚ ਇਕ ਛੋਟਾ ਬੈਗ ਫੜਿਆ ਹੋਇਆ ਸੀ। ਸਾਹਮਣੇ ਪੁਲਿਸ ਦੀ ਗੱਡੀ ਦੇਖ ਕੇ ਉਕਤ ਵਿਅਕਤੀ ਘਬਰਾ ਗਿਆ ਅਤੇ ਕੱਚੇ ਰਸਤੇ ਵੱਲ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ।
ਪੁਲਿਸ ਟੀਮ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਰੋਕ ਕੇ ਕਾਬੂ ਕੀਤਾ। ਪੁਲਿਸ ਦੀ ਟੀਮ ਨੇ ਜਦੋਂ ਉਸ ਦੇ ਬੈਗ ਦੀ ਚੈਕਿੰਗ ਕੀਤੀ ਗਈ, ਤਾਂ ਉਸ ਵਿਚੋਂ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਰੱਖੀ ਇਕ ਕਿੱਲੋ 250 ਗਰਾਮ ਅਫ਼ੀਮ ਬਰਾਮਦ ਹੋਈ। ਮੁਲਜ਼ਮ ਉਕਤ ਅਫ਼ੀਮ ਸਬੰਧੀ ਕੋਈ ਵੀ ਲਾਇਸੈਂਸ ਜਾਂ ਪਰਮਿਟ ਪੇਸ਼ ਨਹੀਂ ਕਰ ਸਕਿਆ। ਪੁਲਿਸ ਨੇ ਬਰਾਮਦ ਕੀਤੀ ਅਫ਼ੀਮ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਦਲ ਬਹਾਦਰ ਅਧਿਕਾਰੀ ਵਿਰੁੱਧ ਥਾਣਾ ਜ਼ੀਰਕਪੁਰ ਵਿਖੇ ਨਸ਼ੀਲੇ ਪਦਾਰਥਾਂ ਦੀ ਰੋਕਥਾਮ ਸਬੰਧੀ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।