ਚਾਰ ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
04 ਹਜ਼ਾਰ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ 01 ਕਾਬੂ
Publish Date: Thu, 08 Jan 2026 07:47 PM (IST)
Updated Date: Fri, 09 Jan 2026 04:10 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਪੁਲਿਸ ਨੇ ਚਾਰ ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਵੱਲੋਂ ਦਰਜ਼ ਕੀਤੇ ਗਏ ਮਾਮਲੇ ਅਨੁਸਾਰ ਜਦੋਂ ਉਹ ਪੁਲਿਸ ਪਾਰਟੀ ਸਮੇਤ ਦੌਰਾਨੇ ਗਸ਼ਤ ਤੇ ਚੈਕਿੰਗ ਮੁਕਤਸਰ ਜਲਾਲਾਬਾਦ ਰੋਡ ਦੇ ਸਾਹਮਣੇ ਸਰਕਾਰੀ ਸਮਾਰਟ ਸਕੂਲ ਪਿੰਡ ਅਟਾਰੀ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਇਸ ਦੌਰਾਨ ਪੁਲਿਸ ਨੇ ਇੱਕ ਮੋਟਰਸਾਇਕਲ ਸਵਾਰ ਵਿਅਕਤੀ ਦੇਖਿਆ ਜਿਸ ਨੇ ਟੈਂਕੀ ’ਤੇ ਕਾਲੇ ਰੰਗ ਦਾ ਮੋਮੀ ਲਿਫਾਫਾ ਰੱਖਿਆ ਹੋਇਆ ਸੀ, ਉਹ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਰੋਕ ਕੇ ਪੁਲਿਸ ਨੇ ਜਦੋਂ ਉਕਤ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 400 ਪੱਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਕੁੱਲ 4 ਹਜ਼ਾਰ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਗਏ ਮੋਟਰਸਾਈਕਲ ਸਵਾਰ ਵਿਅਕਤੀ ਦੀ ਪਛਾਣ ਅਮਨਦੀਪ ਸਿੰਘ ਵਾਸੀ ਪਿੰਡ ਲਮੋਚੜ ਕਲਾਂ ਉਤਾੜ, ਜਲਾਲਾਬਾਦ ਵਜੋਂ ਹੋਈ ਹੈ। ਜਿਸਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।