ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਬੀਕੇਟੀ ਟਾਇਰ ਕੰਪਨੀ ਵੱਲੋਂ ਕਿਸਾਨ ਟਾਇਰ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੂੰ 100 ਪੀਪੀਈ ਕਿੱਟਾਂ ਦਿੱਤੀਆਂ ਗਈਆਂ। ਇਹ ਕਿੱਟਾਂ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੂੰ ਡਾ. ਨਰੇਸ਼ ਪਰੂਥੀ, ਸੁਰਿੰਦਰ ਸਿੰਘ ਮਹਿੰਦੀ ਰੱਤਾ ਤੇ ਮੁਕਤੀਸਰ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰਰੀਤ ਸਿੰਘ ਛਾਬੜਾ ਵੱਲੋਂ ਭੇਟ ਕੀਤੀਆਂ ਗਈਆਂ। ਇਸ ਦੌਰਾਨ ਡਾ. ਨਰੇਸ਼ ਪਰੂਥੀ ਤੇ ਜਸਪ੍ਰਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੰਸਥਾ ਨੇ ਕਿਸਾਨ ਟਾਇਰ ਨੂੰ ਅਪੀਲ ਕਰਨ 'ਤੇ ਉਨਾਂ੍ਹ ਦੇ ਮੁਖੀ ਸੁਰਿੰਦਰ ਸਿੰਘ ਵੱਲੋਂ ਸਿਹਤ ਵਿਭਾਗ ਨੂੰ 100 ਕਿੱਟਾਂ ਦਿੱਤੀਆਂ ਗਈਆਂ। ਉਨਾਂ੍ਹ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਟਾਇਰ ਵੱਲੋਂ ਕੋਰੋਨਾ ਦੌਰਾਨ ਪੀਪੀਈ ਕਿੱਟਾਂ ਦਿੱਤੀਆਂ ਗਈਆਂ ਸਨ। ਇਸ ਦੌਰਾਨ ਕਿਸਾਨ ਟਾਇਰ ਦੇ ਮੁਖੀ ਸੁਰਿੰਦਰ ਸਿੰਘ ਨੇ ਕਿਹਾ ਬੀਕੇਟੀ ਕੰਪਨੀ ਕੋਰੋਨਾ ਦੌਰਾਨ ਲੋਕਾਂ ਦੀ ਅਤੇ ਪ੍ਰਸ਼ਾਸਨ ਦੀ ਮਦਦ ਲਈ ਹਮੇਸ਼ਾ ਅੱਗੇ ਰਹੀ ਹੈ ਅਤੇ ਅੱਗੇ ਤੋਂ ਵੀ ਸੇਵਾ ਜਾਰੀ ਰਹੇਗੀ। ਇਸ ਦੌਰਾਨ ਸਿਵਲ ਸਰਜਨ ਡਾ. ਰੰਜੂ ਸਿੰਗਲਾ ਨੇ ਕਿਹਾ ਧੰਨਵਾਦ ਕਰਦਿਆਂ ਕਿਹਾ ਕਿ ਬੀਕੇਟੀ ਟਾਇਰ ਕੰਪਨੀ ਕਿਸਾਨ ਟਾਇਰ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਦੇ ਉਪਰਾਲੇ ਸਦਕਾ ਕਿੱਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਕਿਸਾਨ ਟਾਇਰ ਤੋਂ ਸਤਬੀਰ ਸਿੰਘ, ਡਾ. ਵਿਜੇ ਬਜਾਜ, ਐਡਵੋਕੇਟ ਅਸ਼ੀਸ਼ ਬਾਂਸਲ, ਜਰਨਲ ਸਕੱਤਰ ਰੋਹਿਤ ਕੁਮਾਰ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਮੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਨੋਦ ਖੁਰਾਣਾ ਆਦਿ ਹਾਜ਼ਰ ਸਨ।