ਸਮਾਜ ਦਾ ਹਰ ਵਰਗ ਡਾ. ਅੰਬੇਦਕਰ ਦੇ ਜੀਵਨ ਤੋਂ ਲਵੇ ਸੇਧ : ਏਡੀਸੀ
135ਵੀਂ ਡਾ. ਅੰਬੇਦਕਰ ਜਯੰਤੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਈ
Publish Date: Tue, 14 Apr 2026 04:12 PM (IST)
Updated Date: Wed, 15 Apr 2026 04:01 AM (IST)
-ਡਾ. ਅੰਬੇਦਕਰ ਨੂੰ ਸ਼ਰਧਾਂਜਲੀ ਦਿੱਤੀ ਗਈ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਨੂੰ ਉਨ੍ਹਾਂ ਦੇ 135ਵੇਂ ਜਨਮਦਿਨ ਦੇ ਮੌਕੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਉੱਪ ਮੰਡਲ ਮਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਂਟ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਮਾਨਯੋਗ ਡਾ. ਅੰਬੇਦਕਰ ਜੀ ਦੇ ਬੁੱਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬੋਲਦਿਆਂ ਸ਼੍ਰੀ ਡੈਵੀ ਗੋਇਲ ਨੇ ਕਿਹਾ ਕਿ ਡਾ. ਅੰਬੇਦਕਰ ਨਾ ਕੇਵਲ ਆਪਣੀ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ ਨੇ ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿੱਚ ਨਾਰੀਵਾਦ ਦੇ ਮੋਢੀ ਸਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਇੱਕ ਵਰਗ ਨੂੰ ਡਾ. ਅੰਬੇਦਕਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਜਗਮੋਹਨ ਸਿੰਘ ਮਾਨ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ।