ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 138 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਅਪਲਾਈ ਕੀਤੇ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 138 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਅਪਲਾਈ ਕੀਤੇ
Publish Date: Mon, 09 Feb 2026 03:10 PM (IST)
Updated Date: Mon, 09 Feb 2026 03:14 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ, ਗਿੱਦੜਬਾਹਾ : ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਯੂਥ ਆਗੂ ਐਡਵੋਕੇਟ ਗੌਰਵ ਜੈਨ ਚੀਨੂੰ ਵੱਲੋਂ ਆਪਣੇ ਦਫ਼ਤਰ ਵਿਖੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਰਹਿਨੁਮਾਈ ਹੇਠ 138 ਪਰਿਵਾਰਾਂ ਦੇ ਸਿਹਤ ਬੀਮਾ ਕਾਰਡ ਅਪਲਾਈ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕਟ ਗੌਰਵ ਜੈਨ ਨੇ ਦੱਸਿਆ ਕਿ ਸੇਵਾ ਕੇਂਦਰ ਅਤੇ ਨਗਰ ਕੌਂਸਲ ਗਿੱਦੜਬਾਹਾ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਸ਼ਹਿਰ ਦੇ ਵੱਖ-ਵੱਖ ਵਾਰਡਾਂ ਨਾਲ ਸਬੰਧਤ 138 ਪਰਿਵਾਰਾਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਬੀਮਾ ਕਾਰਡ ਬਣਾਉਣ ਲਈ ਪ੍ਰਕ੍ਰਿਆ ਪੂਰੀ ਕੀਤੀ ਗਈ ਅਤੇ ਇੰਨਾਂ ਪਰਿਵਾਰਾਂ ਦੇ ਕਾਰਡ ਜਲਦੀ ਹੀ ਉਨ੍ਹਾਂ ਤੱਕ ਪੁੱਜਦੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਅਤੇ ਭਵਿੱਖ ’ਚ ਵੀ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਦਿਵਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਰਜਨੀਸ਼ ਕੁਮਾਰ, ਸੋਨੀ ਰੋਇਲ, ਮਨੀਸ਼ ਗੋਇਲ ਅਤੇ ਜਸਬੀਰ ਜੈਲਦਾਰ ਆਦਿ ਹਾਜ਼ਰ ਸਨ।