ਨੈਸ਼ਨਲ ਲੋਕ ਅਦਾਲਤ ’ਚ 38108 ਕੇਸਾਂ ਦਾ ਨਿਪਟਾਰਾ
ਨੈਸ਼ਨਲ ਲੋਕ ਅਦਾਲਤ ’ਚ 38108 ਕੇਸਾਂ ਦਾ ਨਿਪਟਾਰਾ ਕਰਵਾਇਆ : ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ
Publish Date: Sun, 15 Mar 2026 04:20 PM (IST)
Updated Date: Sun, 15 Mar 2026 04:24 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਚੀਫ ਜਸਟਿਸ ਸੀਲ ਨਾਗੂ, ਪੈਟਰਨ ਇਨ ਚੀਫ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਸ਼ਾ ਨਿਰਦੇਸ਼ਾਂ ਅਨੁਸਾਰ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀ ਹੌਸਲਾ ਅਫ਼ਜ਼ਾਈ ਤੇ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ, ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 9 ਬੈਂਚ ਸ੍ਰੀ ਮੁਕਤਸਰ ਸਾਹਿਬ ਵਿਖੇ 4 ਬੈਂਚ ਸਬ ਡਵੀਜਨ ਮਲੋਟ ਅਤੇ 3 ਬੈਂਚ ਸਬ ਡਵੀਜਨ ਗਿੱਦੜਬਾਹਾ ਵਿਖੇ ਲਗਾਏ ਗਏ। ਲੋਕ ਅਦਾਲਤ ’ਚ ਵਾਟਰ ਸਪਲਾਈ ਸਿਵਰੇਜ, ਲੈਂਡ ਐਜੂਕੇਸ਼ਨ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟਰੈਫਿਕ ਚਲਾਨ, ਪ੍ਰੀ-ਲੀਟੀਗੇਟਿਵ ਬੈਂਕ ਕੇਸ, ਬਿਜਲੀ ਚੋਰੀ ਦੇ ਕੇਸ, ਸਿਵਲ ਸੂਟ, 138 ਐੱਨਆਈ ਐਕਟ ਅਤੇ ਕੈਂਸਲੇਸ਼ਨ, ਐੱਫਆਈਆਰ ਆਦਿ ਕੇਸਾਂ ਦੀ ਸੁਣਵਾਈ ਕ੍ਰਮਵਾਰ ਰਾਜ ਕੁਮਾਰ ਜਿਲ੍ਹਾ ਅਤੇ ਸ਼ੈਸਨ ਜੱਜ, ਅਮੀਤਾ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰਮਨ ਸ਼ਰਮਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗਰੀਸ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਨੀਰਜ ਕੁਮਾਰ ਸਿੰਗਲਾ, ਸਿਵਲ ਜੱਜ (ਸੀਨੀਅਰ ਡਿਵੀਜਨ), ਰੂਪਾ ਧਾਲੀਵਾਲ, ਚੀਫ ਜੂਡੀਸ਼ੀਅਲ ਮੈਜਿਸਟ੍ਰੇਟ, ਮਿਸ ਜਸਕਿਰਨ ਸੋਂਧ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਅਸਮਿਤਾ ਰੋਮਾਨਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਚਰਨਜੀਤ ਅਰੋੜਾ, ਚੇਅਰਮੈਨ, ਜਨ-ਉਪਯੋਗੀ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ, ਸਮੁੱਖੀ ਵਧੀਕ ਸਿਵਲ ਜੱਜ (ਸੀਨੀਅਰਡਵੀਜਨ), ਅੰਸ਼ੁਮਨ ਸਿਆਗ ਸਿਵਲ ਜੱਜ (ਜੂਨੀਅਰ ਡਵੀਜਨ), ਸੁਮਨਦੀਪ ਕੌਰ, ਸਿਵਲ ਜੱਜ (ਜੂਨੀਅਰ ਡਵੀਜਨ), ਆਦਿੱਤਿਆ ਚੋਪੜਾ ਸਿਵਲ ਜੱਜ (ਜੂਨੀਅਰ ਡਵੀਜਨ) ਮਲੋਟ ਤੇ ਤਰਨਜੀਤ ਸਿੰਘ ਸਿਮਰਾ ਵਧੀਕ ਸਿਵਲ ਜੱਜ, (ਸੀਨੀਅਰ ਡਿਵੀਜਨ), ਗੌਰਵ ਮਿੱਤਲ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਤੇ ਕਿਰਨਦੀਪ ਕੌਰ ਗਿੱਦੜਬਾਹਾ, ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ ਪਹਿਲਾ ਵੱਲੋਂ ਕੀਤੀ ਗਈ। ਅੱਜ ਦੀ ਲੋਕ ਅਦਾਲਤ ’ਚ ਕੁੱਲ 38413 ਕੇਸ ਰੱਖੇ ਗਏ ਜਿਨ੍ਹਾਂ ਵਿਚੋਂ 38108 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜੀਆਂ ਨੇ ਲੋਕ ਅਦਾਲਤਾਂ ਵਿਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੱਤੀ। ਦੂਜੀ ਲੋਕ ਅਦਾਲਤ 9 ਮਈ 26 ਨੂੰ ਲਗਾਈ ਜਾਵੇਗੀ। ਵਧੇਰੇ ਜਾਣਕਾਰੀ ਲਈ 15100 ’ਤੇ ਗੱਲਬਾਤ ਕੀਤੀ ਜਾ ਸਕਦੀ ਹੈ।