ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸ਼ੋ੍ਰਮਣੀ ਅਕਾਲੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਯੋਗ ਅਗਵਾਈ 'ਚ ਪਿੰਡ ਭੁੱਲਰ ਦੇ 40 ਕਾਂਗਰਸੀ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਬਾਦਲ 'ਚ ਸ਼ਾਮਲ ਹੋ ਗਏ। ਇਸ ਦੌਰਾਨ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਰੋਜ਼ੀ ਬਰਕੰਦੀ ਨੇ ਉਨਾਂ੍ਹ ਨੂੰ ਵਿਸ਼ੇਸ ਤੌਰ 'ਤੇ ਪਾਰਟੀ ਚਿੰਨ ਵਾਲੇ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਕਾਰਜਕਾਰ ਦੌਰਾਨ ਸੂਬੇ ਦੀ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਤੋਂ ਲੋਕ ਬੇਹੱਦ ਦੁਖੀ ਹਨ। ਉਨਾਂ੍ਹ ਕਿਹਾ ਕਿ ਲੋਕ ਹੁਣ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮਨ ਬਣਾਈ ਬੈਠੇ ਹਨ। ਉਨਾਂ੍ਹ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸੀ ਵੀ ਪਾਰਟੀ ਛੱਡ ਕੇ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨਾਂ੍ਹ ਸ਼ਾਮਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ਼ ਦੁਆਇਆ ਕਿ ਸ਼ੋ੍ਰਮਣੀ ਅਕਾਲੀ ਦਲ ਪਾਰਟੀ 'ਚ ਉਨਾਂ੍ਹ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗੁਰਲਾਲ ਸਿੰਘ ਭੁੱਲਰ, ਜਗਬੀਰ ਸਿੰਘ ਭੁੱਲਰ, ਗੁਰਪਾਜ ਸਿੰਘ ਭੁੱਲਰ, ਸੁਖਮੰਦਰ ਸਿੰਘ ਭੁੱਲਰ, ਨਿਰਮਲ ਸਿੰਘ ਭੁੱਲਰ, ਬੋਹੜ ਸਿੰਘ ਭੁੱਲਰ, ਬੰਤਾ ਬਰਾੜ, ਅਮਰਜੀਤ ਸਿੰਘ ਭੁੱਲਰ, ਅਜੇਪਾਲ ਸਿੰਘ ਭੁੱਲਰ, ਰਾਜਵਿੰਦਰ ਸਿੰਘ ਭੁੱਲਰ, ਗੁਰਦਿਆਲ ਸਿੰਘ ਮੈਂਬਰ, ਪ੍ਰਤਾਪ ਸਿੰਘ ਮੈਂਬਰ, ਬਾਦਲ ਸਿੰਘ ਮੈਂਬਰ, ਵੀਰਪਾਲ ਕੌਰ ਮੈਂਬਰ, ਬਲਜੀਤ ਕੌਰ, ਲਾਡੀ ਸਿੰਘ ਮੈਂਬਰ ਆਦਿ ਹਾਜ਼ਰ ਸਨ।