ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 03:31 PM (IST)
Updated Date: Tue, 27 Jan 2026 03:34 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਕਰਨਲ (ਸੇਵਾਮੁਕਤ) ਸੁਧਾਂਸ਼ੂ ਆਰੀਆ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਆਪਣੇ ਸੰਬੋਧਨ ’ਚ ਗਣਤੰਤਰ ਦਿਵਸ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦੇ ਅਧਿਆਪਕ ਏਕਾਂਤ ਮੋਂਗਾ ਨੇ ਗਣਤੰਤਰ ਦਿਵਸ ਦੀ ਮਹੱਤਤਾ ਅਤੇ ਭਾਰਤ ਦੇ ਸੰਵਿਧਾਨ ’ਚ ਦਰਜ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਮਹੱਤਤਾ ’ਤੇ ਆਪਣੇ ਵਿਚਾਰ ਹਾਜ਼ਰੀਨ ਨਾਲ ਸਾਂਝੇ ਕੀਤੇ। ਸਮਾਗਮ ’ਚ ਵਿਦਿਆਰਥੀਆਂ ਨੇ ਹਰਿਮੰਦਰ ਸਿੰਘ ਵੱਲੋਂ ਤਿਆਰ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ, ਭਾਸ਼ਨ ਅਤੇ ਹੋਰ ਕਈ ਹੋਰ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।