ਆਦਰਸ਼ ਸਕੂਲ ਕੋਟਭਾਈ ਦਾ 8 ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਆਦਰਸ਼ ਸਕੂਲ ਕੋਟਭਾਈ ਦਾ 8 ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Wed, 15 Apr 2026 06:25 PM (IST)
Updated Date: Wed, 15 Apr 2026 06:27 PM (IST)
ਜਗਸੀਰ ਸਿੰਘ ਛੱਤਿਆਣਾ. ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜੇ ’ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੀ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਅੱਠਵੀਂ ਜਮਾਤ ’ਚ ਜਸਪ੍ਰੀਤ ਕੌਰ ਪੁੱਤਰੀ ਰਾਜਵੀਰ ਸਿੰਘ ਨੇ 92 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ, ਨਵਦੀਪ ਕੌਰ ਪੁੱਤਰੀ ਅਜੈਬ ਸਿੰਘ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਰਾਜੂ ਪੁੱਤਰੀ ਕੁਲਦੀਪ ਸਿੰਘ, ਮੰਨਤ ਪੁੱਤਰੀ ਨਵਜੋਤ ਕੁਮਾਰ ਨੇ 88. 5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਇਨਾਂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਡਾ .ਮਨੀਸ਼ਾ ਗੁਪਤਾ ਨੇ ਸਨਮਾਨ ਚਿੰਨ੍ਹ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਨਾਲ ਹੀ ਮਾਪਿਆਂ ਤੇ ਅਧਿਆਪਕਾਂ ਦੇ ਵਿਸ਼ੇਸ਼ ਯੋਗਦਾਨ ਦੀ ਸ਼ਲਾਘਾ ਕੀਤੀ।