
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮ੍ਰਿਤਕ ਦੀ ਪਛਾਣ ਵਿਵੇਕ ਸ਼ਰਮਾ (28) ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਰੀਤੂ ਰਾਣੀ ਅਨੁਸਾਰ ਘਰ ’ਚ ਪਿਛਲੇ ਕੁਝ ਸਮੇਂ ਤੋਂ ਅਣਬਣ ਚੱਲ ਰਹੀ ਸੀ। ਘਰੇਲੂ ਵਿਵਾਦ ਦੇ ਚਲਦਿਆਂ ਵਿਵੇਕ ਦੀ ਪਤਨੀ ਆਪਣੀ ਧੀ ਨੂੰ ਨਾਲ ਲੈ ਕੇ ਪੇਕੇ ਘਰ ਚਲੀ ਗਈ ਸੀ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਤਣਾਅ ਦੇ ਚੱਲਦਿਆਂ ਉਸ ਨੇ ਲੰਘੀ ਰਾਤ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ਼ਹਿਰ ਦੇ ਮੌੜ ਰੋਡ ਸਥਿਤ ‘ਗੋਬਿੰਦ ਨਗਰੀ ਮੁਕਤਸਰ ਦਿਹਾਤੀ’ ਵਿੱਚ ਇੱਕ 28 ਸਾਲਾ ਨੌਜਵਾਨ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਵੇਕ ਸ਼ਰਮਾ (28) ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਰੀਤੂ ਰਾਣੀ ਅਨੁਸਾਰ ਘਰ ’ਚ ਪਿਛਲੇ ਕੁਝ ਸਮੇਂ ਤੋਂ ਅਣਬਣ ਚੱਲ ਰਹੀ ਸੀ। ਘਰੇਲੂ ਵਿਵਾਦ ਦੇ ਚਲਦਿਆਂ ਵਿਵੇਕ ਦੀ ਪਤਨੀ ਆਪਣੀ ਧੀ ਨੂੰ ਨਾਲ ਲੈ ਕੇ ਪੇਕੇ ਘਰ ਚਲੀ ਗਈ ਸੀ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਇਸੇ ਮਾਨਸਿਕ ਤਣਾਅ ਦੇ ਚੱਲਦਿਆਂ ਉਸ ਨੇ ਲੰਘੀ ਰਾਤ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ। ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਫ਼ੋਨ ਰਾਹੀਂ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਮੁਕਤਸਰ ਦੀ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਜਾਂਚ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਹੋਵੇਗਾ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ’ਚ ਸੋਗ ਦੀ ਲਹਿਰ ਹੈ।