ਜਗਸੀਰ ਸਿੰਘ ਛੱਤਿਆਣਾ, ਗਿੱਦੜਬਾਹਾ

ਹਰਿਆਣਾ ਸ਼ੋ੍ਰਮਣੀ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦਿੱਤੇ ਜਾਣ ਤੋਂ ਖਫ਼ਾ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਤੇ ਪੰਜਾਬ ਦੀਆਂ ਪੰਥਕ ਹਿਤੈਸ਼ੀ ਜਥੇਬੰਦੀਆਂ ਵੱਲੋਂ 7 ਅਕਤੂਬਰ ਨੂੰ ਇਸ ਫੈਸਲੇ ਦੇ ਖਿਲਾਫ ਇਕ ਸੂਬਾ ਪੱਧਰੀ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਗਿੱਦੜਬਾਹਾ ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਿਢੱਲੋਂ ਨੇ ਕਿਹਾ ਕਿ ਇਕੱਲੇ ਸ਼ੋ੍ਰਮਣੀ ਅਕਾਲੀ ਦਲ ਦੀ ਇਹ ਲੜਾਈ ਨਹੀਂ ਸਗੋਂ ਸਾਰੇ ਪੰਜਾਬੀਆਂ ਦੀ ਹੈ। ਉਨਾਂ੍ਹ ਕਿਹਾ ਕਿ 7 ਅਕਤੂਬਰ ਨੂੰ ਤਲਵੰਡੀ ਸਾਬੋ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਤੱਕ ਖਾਲਸਾ ਰੋਸ ਮਾਰਚ ਕੀਤਾ ਜਾ ਰਿਹਾ ਹੈ ਜਿਸ ਵਿਚ ਹਲਕਾ ਗਿੱਦੜਬਾਹਾ ਤੋਂ ਸੈਂਕੜੇ ਗੱਡੀਆਂ ਦਾ ਕਾਫਲਾ ਇਸ ਰੋਸ ਮਾਰਚ ਵਿੱਚ ਸ਼ਾਮਿਲ ਹੋਵੇਗਾ। ਉਨਾਂ੍ਹ ਕਿਹਾ ਕਿ ਖ਼ਾਲਸਾ ਮਾਰਚ ਵਿਚ ਸ਼ਾਮਿਲ ਹੋਣ ਲਈ ਅਕਾਲੀ ਵਰਕਰਾਂ ਵਿਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਵਰਕਰਾਂ ਦੀਆਂ ਅਤੇ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।