- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਭਾਰਤ ਸਭਾ ਸਮੇਤ ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਐਸਐਸਪੀ ਮੁਕਤਸਰ ਨੂੰ ਮਿਲਿਆ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਨੌਜਵਾਨ ਭਾਰਤ ਸਭਾ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਦਾ ਸਾਂਝਾ ਵਫਦ ਵੱਲੋਂ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਗਿਆ। ਐਸਐਸਪੀ ਮੁਕਤਸਰ ਨੂੰ ਦਰਖਾਸਤ ਦਿੰਦਿਆਂ ਵਫਦ ਨੇ ਕਿਹਾ ਕਿ ਨੌਜਵਾਨ ਭਾਰਤ ਸਭਾ ਦੇ ਪ੍ਰਧਾਨ ਮੰਗਾ ਆਜ਼ਾਦ ਤੇ ਹਰਜਿੰਦਰ ਸਿੰਘ ਖੋਖਰ ਨੂੰ ਨਸ਼ਾ ਤਸਕਰਾਂ ਵੱਲੋ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਇਸ ਮੌਕੇ ਸਭਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਮਾਣੂੰਕੇ ਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਇਹ ਸਾਰਾ ਮਾਮਲਾ ਪਿੰਡ ਹਰੀਕੇ ਕਲਾਂ ਵਿੱਚ ਪਿਛਲੇ ਦਿਨੀਂ ਇੱਕ ਨੌਜਵਾਨ ਦੀ ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਓਵਰਡੋਜ਼ ਕਾਰਨ ਤਸਕਰਾਂ ਦੇ ਘਰ ’ਚ ਹੀ ਮੌਤ ਹੋ ਜਾਂਦੀ ਹੈ। ਪਰਿਵਾਰ ਤੇ ਨਗਰ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਦੇ ਘਰ ਅੱਗੇ ਧਰਨਾ ਦਿੱਤਾ ਗਿਆ ਸੀ ਜਿਸਦੀ ਅਗਵਾਈ ਨੌਜਵਾਨ ਭਾਰਤ ਸਭਾ ਵੱਲੋਂ ਕੀਤੀ ਗਈ। ਮੌਕੇ ’ਤੇ ਹੀ ਐਨਡੀਪੀਐਸ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਅਤੇ ਮੁਲਜ਼ਮਾਂ ਦੀ ਗ੍ਰਿਫਤਾਰੀ ਤੱਕ ਸੰਘਰਸ਼ ਕੀਤਾ ਗਿਆ। ਇਸ ਮਾਮਲੇ ਦੇ ਮੁੱਖ ਮੁਲਜ਼ਮ ਜਸ਼ਨ ਤੇ ਇਸ ਗੈਂਗ ਦਾ ਸਰਗਨਾ ਅਮਰਜੀਤ ਜੋ ਕਿ ਪਹਿਲਾਂ ਹੀ ਜੇਲ੍ਹ ’ਚ ਬੰਦ ਸੀ। ਇਸਦੀ ਰੰਜਿਸ਼ ਰੱਖਦਿਆਂ ਤਸਕਰਾਂ ਵੱਲੋਂ ਸਭਾ ਦੇ ਆਗੂਆਂ ਨੂੰ ਜਾਨੋ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਐਸਐਸਪੀ ਨੇ ਵਫ਼ਦ ਦੀ ਗੱਲ ਧਿਆਨ ਨਾਲ ਸੁਣਦਿਆਂ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਦਾ ਭਰੋਸਾ ਦਿੱਤਾ। ਵਫ਼ਦ ’ਚ ਸ਼ਾਮਲ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਤਸਕਰਾਂ ਅਤੇ ਸਾਜ਼ਿਸ਼ਕਰਤਾਵਾਂ ਵਿਰੁੱਧ ਜਲਦ ਸਖ਼ਤ ਕਦਮ ਨਾ ਚੁੱਕੇ ਗਏ ਤਾਂ ਜਨਤਕ ਜਮਹੂਰੀ ਜਥੇਬੰਦੀਆਂ ਤਿੱਖਾ ਸੰਘਰਸ਼ ਵਿਢਣ ਲਈ ਮਜਬੂਰ ਹੋਣਗੀਆਂ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਮੁਕਤਸਰ ਸਾਹਿਬ ਦੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ ਬਲਜੀਤ ਸਿੰਘ ਰੋਡੇ, ਬਲਵਿੰਦਰ ਸਿੰਘ ਥਾਂਦੇਵਾਲਾ, ਭਿੰਦਰ ਸਿੰਘ, ਬਲਜੀਤ ਸਿੰਘ ਝਬੇਲਵਾਲੀ, ਪ੍ਰਗਟ ਸਿੰਘ,ਜੱਗਾ ਸਿੰਘ, ਗੋਰਾ ਸਿੰਘ, ਗੁਰਦਿਆਲ ਸਿੰਘ ਭੱਟੀ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਲੰਬੀ ਢਾਬ, ਸਰਪ੍ਰਸਤ ਭਿੰਦਰ ਸਿੰਘ ਲੰਬੀ ਢਾਬ, ਬੀਕੇਯੂ ਡਕੌਂਦਾ (ਬੁਰਜ ਗਿੱਲ )ਦੇ ਜਿਲਾ ਪ੍ਰਧਾਨ ਪੂਰਨ ਸਿੰਘ ਵੱਟੂ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਵਨ ਕੁਮਾਰ, ਮਨਦੀਪ ਸਿੰਘ,ਪੰਜਾਬ ਸਟੂਡੈਂਟਸ ਯੂਨੀਅਨ ਸੁਖਪ੍ਰੀਤ ਕੌਰ, ਰਜਿੰਦਰ ਸਿੰਘ ਢਿੱਲਵਾਂ,ਨੌਜਵਾਨ ਭਾਰਤ ਸਭਾ ਦੇ ਆਗੂ ਗੁਰਤੇਜ ਸਿੰਘ ਵੜਿੰਗ, ਅਜੇਪਾਲ ਸਿੰਘ, ਰਾਜਪ੍ਰੀਤ ਸਿੰਘ,ਵਿਜੇ ਕੁਮਾਰ, ਗੁਰਾਦਿੱਤਾ ਸਿੰਘ ਝਬੇਲਵਾਲੀ,ਰਵੀ ਸਿੰਘ, ਹਰਪ੍ਰੀਤ ਸਿੰਘ ਸ਼ਾਮਲ ਹੋਏ।