ਮਾਂਗਟਕੇਰ ’ਚ ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ’ਚ ਸ਼ਾਮਲ
ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਵੱਡੀ ਗਿਣਤੀ ’ਚ ਪਰਿਵਾਰ ਹੋ ਰਹੇ ਨੇ ‘ਆਪ’ ’ਚ ਸ਼ਾਮਿਲ : ਵਿਧਾਇਕ ਕਾਕਾ ਬਰਾੜ
Publish Date: Mon, 06 Apr 2026 03:34 PM (IST)
Updated Date: Mon, 06 Apr 2026 03:37 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪਿੰਡ ਮਾਂਗਟਕੇਰ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਹਨ। ਪਾਰਟੀ ਦੇ ਸੂਬਾ ਮੀਤ ਪ੍ਰਧਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਾਰਟੀ ਚਿੰਨ੍ਹ ਦੇ ਕੇ ਇਨ੍ਹਾਂ ਦਾ ਸਵਾਗਤ ਕੀਤਾ ਗਿਆ। ਪਰਿਵਾਰਾਂ ਨੂੰ ਸ਼ਾਮਲ ਕਰਵਾਉਣ ’ਚ ਮੁੱਖ ਭੂਮਿਕਾ ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਸ਼ਿੰਦਰ ਸਿੰਘ ਮਾਂਗਟ ਅਤੇ ਸੇਵਕ ਸਿੰਘ ਸਰਾਂ ਵੱਲੋਂ ਨਿਭਾਈ ਗਈ। ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਰਹੇ ਹਨ। ਸੂਬਾ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਪੰਜਾਬ ਦੇ ਵਾਸੀ ਫਾਇਦਾ ਲੈ ਰਹੇ ਹਨ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਜੋ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਕੀਤੇ ਸਨ ਉਹ ਵਾਅਦੇ ਸਾਰੇ ਪੂਰੇ ਕਰ ਦਿੱਤੇ ਗਏ ਹਨ ਇਹ ਪਹਿਲੀ ਵਾਰ ਇਤਿਹਾਸ ਵਿੱਚ ਹੋਇਆ ਕਿ ਕਿਸੇ ਰਾਜਨੀਤਿਕ ਪਾਰਟੀ ਆਪਣੇ ਕੀਤੇ ਵਾਅਦੇ ਪੂਰੇ ਕੀਤੇ ਹੋਣ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰਪਾਲ ਸਿੰਘ, ਰਾਜਪਾਲ ਸਿੰਘ, ਗੁਰਤੇਜ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ, ਗੁਰਸੇਵਕ ਸਿੰਘ, ਨਗਿੰਦਰ ਸਿੰਘ, ਜਸਮੀਤ ਸਿੰਘ, ਅਜੇਵੀਰ ਸਿੰਘ, ਅਲਫਾਜ਼ ਸਿੰਘ ਆਦਿ ਨੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਦੀ ਚੜਦੀਕਲਾ ਲਈ ਕੰਮ ਕਰਨਗੇ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਇਸ ਮੌਕੇ ਪਿੰਡ ਭੁੱਲਰ ਤੋਂ ਸਰਪੰਚ ਸਰਦਾਰ ਗੁਰਲਾਲ ਸਿੰਘ, ਮੱਪੀ ਮਾਂਗਟ, ਗੁਰਵਿੰਦਰ ਮਾਂਗਟ, ਜੱਸਾ ਸੰਧੂ, ਯਾਦਵਿੰਦਰ ਸਿੰਘ ਮਾਂਗਟ, ਤੇਜ ਸਿੰਘ ਮਾਂਗਟ, ਹਰਜਿੰਦਰ ਸਿੰਘ, ਪਾਲ ਸਿੰਘ ਮਾਂਗਟ, ਚੌਂਕੀਦਾਰ ਮਹਾਸ਼ਾ, ਪ੍ਰਗਟ ਸਿੰਘ, ਗੁਰਦੀਪ ਸਿੰਘ ਸਰਪੰਚ ਰੋੜਾਵਾਲਾ, ਸੰਦੀਪ ਸ਼ਰਮਾ ਆਦਿ ਹਾਜ਼ਰ ਸਨ।