ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿੰਪੀ ਢਿੱਲੋਂ
ਪਿੰਡ ਭਲਾਈਆਣਾ ਵਿਖੇ ਵੱਡੀ ਗਿਣਤੀ ’ਚ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ
Publish Date: Sun, 07 Jun 2026 04:39 PM (IST)
Updated Date: Sun, 07 Jun 2026 04:41 PM (IST)

ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਹਾ : ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ ’ਚ ਪਿੰਡ ਭਲਾਈਆਣਾ ਵਿਖੇ ਆਮ ਆਦਮੀ ਪਾਰਟੀ ’ਚ ਵਾਧਾ ਹੋਇਆ। ਵਾਈਸ ਚੇਅਰਮੈਨ ਬਲਾਕ ਸੰਮਤੀ ਬੇਅੰਤ ਸਿੰਘ ਸੰਧੂ ਅਤੇ ਜਗਜੀਤ ਸਿੰਘ ਜੱਗੀ ਮੈਂਬਰ ਦੀ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖਦੇ ਹੋਏ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਨਾਲ ਸੰਦੀਪ ਸਿੰਘ ਸਨੀ ਢਿੱਲੋਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਕੋਟਲੀ, ਚਰਨਜੀਤ ਸਿੰਘ ਲੁਹਾਰਾ, ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜਗਜੀਤ ਸਿੰਘ ਜੱਗੀ ਮੈਂਬਰ ਦੇ ਗ੍ਰਹਿ ਵਿਖੇ ਲੱਖਾ ਸਿੰਘ ਮਿਸਤਰੀ, ਸੇਵੀ, ਗੋਰੀ, ਨਿੰਮਾ, ਕੁਲਦੀਪ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਸੁੱਖਾ, ਕੌਰਾ, ਨਿਰਮਲ ਸਿੰਘ, ਭਿੰਦਾ ਸਿੰਘ, ਬਿੱਟੂ ਸਿੰਘ, ਜੱਸੀ ਸਿੰਘ, ਜੀਤਾ ਸਿੰਘ, ਕਾਲੀ, ਜਗਸੀਰ ਸਿੰਘ, ਗੱਗੂ,,ਮਨਜੀਤ ਸਿੰਘ, ਬੋਬੀ, ਅਕਾਸ਼, ਅਰਸ਼, ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਯੋਧਾ ਸਿੰਘ, ਅੰਗਰੇਜ਼ ਸਿੰਘ, ਬਲਵੀਰ ਸਿੰਘ, ਪਰਵਿੰਦਰ ਸਿੰਘ, ਤਰਸੇਮ ਸਿੰਘ, ਸੇਵਕ ਸਿੰਘ,ਗੀਤਾ ਸਿੰਘ, ਪੀਤਾ ਸਿੰਘ ਆਦਿ ਨੂੰ ਵਿਧਾਇਕ ਡਿੰਪੀ ਢਿੱਲੋਂ ਨੇ ਪਾਰਟੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਨੂੰ ਆਖਦੇ ਹੋਏ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਰਿਵਾਰਾਂ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਡਿੰਪੀ ਢਿੱਲੋਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਤੇ ਨਿਤ ਨਵੀਆਂ ਯੋਜਨਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਾਰੇ ਵਰਗ ਨੂੰ ਸਹੂਲਤਾਂ ਦੇਣ ਲਈ ਨਵੀਆਂ ਨਵੀਆਂ ਸਕੀਮਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਲਗਾਤਾਰ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਭਲਾਈਆਣਾ ’ਚ ਸੜਕਾਂ ਗਲੀਆਂ ਬੱਜਰੀ ਵਾਲੀਆਂ ਸੜਕਾਂ ਤਕਰੀਬਨ ਕੰਪਲੀਟ ਹੋ ਗਈਆਂ ਹਨ ਤੇ ਰਹਿੰਦੇ ਕੰਮ ਜਲਦੀ ਹੀ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਹਲਕੇ ਦੇ ਲੋਕ ਮੇਰੇ ਪਰਿਵਾਰਿਕ ਮੈਂਬਰ ਹਨ ਤੇ ਮੈਨੂੰ ਆਪਣੇ ਲੋਕਾਂ ਦੀ ਸੇਵਾ ਕਰਕੇ ਸਕੂਨ ਮਿਲਦਾ ਹੈ। ਇਸ ਮੌਕੇ ਰਾਜਾ ਸਿੰਘ ਸਰਪੰਚ ਮੱਲਣ, ਬਲਾਕ ਪ੍ਰਧਾਨ ਜਗਸੀਰ ਸਿੰਘ ਸਰਪੰਚ, ਐਡਵੋਕੇਟ ਗੁਰਵਿੰਦਰ ਸਿੰਘ ਢਿੱਲੋਂ, ਗੁਰਮੀਤ, ਹਰਜੀਤ ਸਿੰਘ ਘੱਪੀ, ਸੁਖਦੀਪ ਸਿੰਘ, ਬਲਜਿੰਦਰ ਸਿੰਘ, ਸਤਿਗੁਰ ਸਿੰਘ, ਗੁਰ ਪਿਆਰ ਸਿੰਘ ਅਤੇ ਐਡਵੋਕੇਟ ਜਗਤਾਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਅਤੇ ਵਰਕਰ ਹਾਜ਼ਰ ਸਨ।