ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : ਸਥਾਨਕ ਅਬੋਹਰ ਰੋਡ 'ਤੇ ਸਥਿਤ ਐਚਐਸ ਹਾਈ ਸਕੂਲ 'ਚ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਪੰਜਾਬ ਦੇ ਵਿਰਸੇ ਨੂੰ ਯਾਦ ਕਰਦਿਆਂ ਬੋਲੀਆਂ, ਪੰਜਾਬ ਦਾ ਲੋਕ ਨਾਚ ਗਿੱਧਾ ਤੇ ਭੰਗੜਾ ਪਾ ਕੇ ਖੂੁਬ ਧਮਾਲ ਪਾਈ। ਇਸਮ ਮੌਕੇ ਨਰਸਰੀ ਦੇ ਬੱਚਿਆਂ ਨੇ ਪੰਜਾਬ ਨਾਲ ਸਬੰਧਿਤ ਸੁੰਦਰ ਪਹਿਰਾਵੇ 'ਚ ਸਜ ਕੇ ਸਾਰਿਆਂ ਦੇ ਦਿਲ ਨੂੰ ਮੋਹ ਲਿਆ। ਵਿਦਿਆਰਥੀਆਂ ਨੇ ਵੱਖ ਵੱਖ ਪ੍ਰਕਾਰ ਦਾ ਖਾਣਾ ਖਾ ਕੇ ਖੂਬ ਆਨੰਦ ਮਾਣਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਪ੍ਰਧਾਨ ਯੋਗੇਸ ਸ਼ਰਮਾ ਨੇ ਸਾਰੇ ਵਿਦਿਆਰਥੀਟਾਂ ਅਤੇ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।