ਫਰੂਟ ਸਟੋਰ ਨੂੰ ਲੱਗੀ ਅੱਗ, 5 ਲੱਖ ਦਾ ਨੁਕਸਾਨ
ਪਿੰਡ ਔਲਖ ਵਿਖੇ ‘ਸ਼ਾਮਾ ਫਰੂਟ ਸਟੋਰ’ ਨੂੰ ਲੱਗੀ ਭਿਆਨਕ ਅੱਗ
Publish Date: Thu, 22 Oct 2026 06:18 PM (IST)
Updated Date: Fri, 23 Oct 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਲੋਟ : ਨਜ਼ਦੀਕੀ ਪਿੰਡ ਔਲਖ ਵਿਖੇ ਅੱਜ ਤੜਕੇ ਸਵੇਰੇ ਕਰੀਬ 4 ਵਜੇ ਇੱਕ ਅੱਗ ਲੱਗਣ ਦੀ ਘਟਨਾ ਦੌਰਾਨ ‘ਸ਼ਾਮਾ ਫਰੂਟ ਸਟੋਰ’ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ’ਚ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਅਤੇ ਫਲ ਸੜ ਕੇ ਸੁਆਹ ਹੋ ਗਏ, ਜਿਸ ਕਾਰਨ ਪੀੜਤ ਦੁਕਾਨਦਾਰ ਜਸਵਿੰਦਰ ਸਿੰਘ ਔਲਖ ਦਾ ਲਗਭਗ 5 ਲੱਖ ਰੁਪਏ ਦਾ ਭਾਰੀ ਆਰਥਿਕ ਨੁਕਸਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਗ ਲੱਗਣ ਦਾ ਪਤਾ ਸਵੇਰੇ ਕਰੀਬ ਚਾਰ ਵਜੇ ਲੱਗਿਆ। ਜਦੋਂ ਤੱਕ ਆਲੇ-ਦੁਆਲੇ ਦੇ ਲੋਕਾਂ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਉਦੋਂ ਤੱਕ ਦੁਕਾਨ ਵਿੱਚ ਪਿਆ ਕੀਮਤੀ ਸਾਮਾਨ ਪੂਰੀ ਤਰ੍ਹਾਂ ਨੁਕਸਾਨਿਆ ਜਾ ਚੁੱਕਾ ਸੀ। ਪੀੜਤ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਅਚਾਨਕ ਵਾਪਰੇ ਹਾਦਸੇ ਕਾਰਨ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਸਾਧਨ ਖੁੱਸ ਗਿਆ ਹੈ। ਪੀੜਤ ਨੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਇਸ ਔਖੀ ਘੜੀ ਵਿੱਚ ਵਿੱਤੀ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਨੁਕਸਾਨ ਦੀ ਭਰਪਾਈ ਕਰ ਸਕਣ।