- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਇਤਿਹਾਸ ਵਿਭਾਗ ਦੇ ਮੈਡਮ ਨਰਿੰਦਰ ਕੌਰ, ਧਰਮ ਵਿਭਾਗ ਦੇ ਸ. ਸਿਮਰਨਜੀਤ ਸਿੰਘ ਤੇ ਗੁਰੂ ਨਾਨਕ ਕਾਲਜੀਏਟ ਸਕੂਲ ਦੇ ਇੰਚਾਰਜ ਮੈਡਮ ਸ਼ਹਿਨਾਜ਼ ਕੌਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਬੁਲਾਰਿਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਮਹੱਤਵ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਵਿਰਸੇ, ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਨੂੰ ਗੁਰ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।