ਹੱਕੀ ਮੰਗਾਂ ਨੂੰ ਲੈ ਕੇ ਪੈਨਸ਼ਨਰਾਂ ਦਾ ਸਰਕਾਰ ਵਿਰੁੱਧ ਭਖਿਆ ਰੋਹ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਭਰਵੀਂ ਮੀਟਿੰਗ ਹੋਈ
Publish Date: Sat, 12 Sep 2026 03:56 PM (IST)
Updated Date: Sun, 13 Sep 2026 04:02 AM (IST)
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ, ਚੋਣਾਂ ’ਚ ਸਬਕ ਸਿਖੀਉਣ ਦੀ ਕੀਤੀ ਅਪੀਲ ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਭਰਵੀਂ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ’ਚ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਨੇ ਵੱਡੀ ਗਿਣਤੀ ’ਚ ਭਾਗ ਲਿਆ। ਮੀਟਿੰਗ ਦੇ ਸ਼ੁਰੂ ’ਚ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਠਾਣਾ ਸਿੰਘ, ਜਗਦੀਸ਼ ਕੌਰ, ਜਸਵੀਰ ਸਿੰਘ ਧੌਂਸੀ, ਪ੍ਰਵੇਸ਼ ਕੁਮਾਰ ਅਤੇ ਜੰਗੀਰ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਮੀਟਿੰਗ ਦੌਰਾਨ ਚੌ. ਬਲਬੀਰ ਸਿੰਘ, ਨਛੱਤਰ ਸਿੰਘ ਮਧੀਰ, ਗੁਰਟੇਕ ਸਿੰਘ ਬਰਾੜ, ਹਰਦੇਵ ਸਿੰਘ, ਜਸਵੰਤ ਸਿੰਘ ਬਰਾੜ, ਮੇਜਰ ਸਿੰਘ ਚੌਂਤਰਾ, ਪਰਮਜੀਤ ਸਿੰਘ ਖਾਲਸਾ, ਜਸਪਾਲ ਸਿੰਘ ਅਤੇ ਬਰਨੇਕ ਸਿੰਘ ਆਦਿ ਸਮੇਤ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਅਤੇ ਹੋਰ ਹੱਕੀ ਮੰਗਾਂ ਨਾ ਮੰਨੇ ਜਾਣ ਦੀ ਪੁਰਜੋਰ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਦੀ ਅਪੀਲ ਕੀਤੀ। ਸਟੇਜ ਸਕੱਤਰ ਦੀ ਡਿਊਟੀ ਜਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਅਟਵਾਲ ਨੇ ਸ਼ਾਇਰਾਨਾ ਢੰਗ ਨਾਲ ਬਾਖੂਬੀ ਨਿਭਾਈ। ਮੀਟਿੰਗ ਦੌਰਾਨ ਇਸ ਮਹੀਨੇ ਆਪਣਾ ਜਨਮ ਦਿਨ ਮਨਾਉਣ ਵਾਲੇ ਜਗਦੀਸ਼ ਰਾਏ ਢੋਸੀਵਾਲ, ਹਰਨੇਕ ਸਿੰਘ ਗਿੱਲ ਡੀ.ਐੱਸ.ਪੀ. ਅਤੇ ਜਸਪਾਲ ਸਿੰਘ ਨੂੰ ਸਮੁੱਚੇ ਹਾਊਸ ਵੱਲੋਂ ਵਧਾਈ ਦਿੱਤੀ ਗਈ ਅਤੇ ਹਾਰ ਪੁਆ ਕੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਵਧੀਆ ਕਾਰਜਸੈਲੀ ਤੋਂ ਪ੍ਰਭਾਵਤ ਹੋ ਕੇ ਕੁਲਵਿੰਦਰ ਸਿੰਘ ਬਰਾੜ, ਗੁਰਮੀਤ ਸਿੰਘ, ਚਰਨ ਦਾਸ, ਬੁੱਧ ਰਾਮ ਅਤੇ ਰਾਧਾ ਸੁਆਮੀ ਐਸੋਸੀਏਸ਼ਨ ਦੇ ਨਵੇਂ ਮੈਂਬਰ ਬਣੇ। ਜਿਲ੍ਹਾ ਪ੍ਰਧਾਨ ਸ੍ਰੀ ਸ਼ਰਮਾ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਜੀਅ ਆਇਆ ਕਿਹਾ। ਆਪਣੇ ਮੁਖ ਸੰਬੋਧਨ ’ਚ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀ ਕਾਰਨ ਇਸ ਸਮੁੱਚੇ ਵਰਗ ਵਿਚ ਸਰਕਾਰ ਵਿਰੁੱਧ ਗੁੱਸਾ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਖਾਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ। ਪ੍ਰਧਾਨ ਸ਼ਰਮਾ ਨੇ ਸਮੂਹ ਪੈਨਸ਼ਨਰਾਂ ਨੂੰ ਸਰਕਾਰ ਵਿਰੁੱਧ ਹੋਰ ਵੀ ਕਰੜੇ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਉਕਤ ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਜਿਲ੍ਹਾ ਪ੍ਰੈਸ ਸਕੱਤਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਅੱਜ ਦੀ ਮੀਟਿੰਗ ਦੌਰਾਨ ਸੁਖਮੰਦਰ ਸਿੰਘ ਬੇਦੀ, ਕੁਲਦੀਪ ਸਿੰਘ ਬਰਾੜ, ਕਾਲਾ ਸਿੰਘ ਬੇਦੀ, ਗੁਰਨਾਮ ਸਿੰਘ, ਸੁਖਦੇਵ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ ਕਪੂਰ, ਬਲਜੀਤ ਸਿੰਘ, ਇਕਬਾਲ ਸਿੰਘ, ਸ਼ਾਮ ਲਾਲ, ਨਗਿੰਦਰ ਸਿੰਘ, ਹਰਬੰਸ ਰਾਜ, ਇੰਦਰਪਾਲ ਸਿੰਘ, ਦਿਆਲ ਚੰਦ, ਰੋਸ਼ਨ ਲਾਲ, ਬੀਰਬਲ ਸ਼ਰਮਾ, ਹਰਨੇਕ ਸਿੰਘ ਗਿੱਲ, ਹਰਜੀਤ ਸਿੰਘ, ਜੱਗਾ ਸਿੰਘ, ਕਰਮਜੀਤ ਸਿੰਘ ਸਮਾਘ, ਹਰਬੰਸ ਸਿੰਘ ਬਰਾੜ, ਜਸਕਰਨ ਸਿੰਘ, ਹਜੂਰ ਸਿੰਘ, ਚਿਮਨ ਲਾਲ ਸਿਡਾਨਾ, ਰਜਿੰਦਰ ਪਾਲ, ਸੁਖਦੇਵ ਸਿੰਘ, ਇੰਦਰ ਸਿੰਘ, ਗੁਰਸੇਵ ਸਿੰਘ, ਸਤਨਾਮ ਸਿੰਘ ਅਤੇ ਪ੍ਰੇਮ ਨਾਥ ਆਦਿ ਮੌਜੂਦ ਸਨ।