- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਅਨੁਸਾਰ ਹਰਸਿਮਰਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਉਮੀਦ ਲੈ ਕੇ ਕੈਨੇਡਾ ਗਿਆ ਸੀ, ਜਿੱਥੇ ਉਹ ਬਤੌਰ ਟਰੱਕ ਡਰਾਈਵਰ ਕੰਮ ਕਰ ਰਿਹਾ ਸੀ।

ਭੰਵਰਾ/ਗਿੱਲ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੋਖਰ ਤੋਂ ਰੋਟੀ ਰੋਜ਼ੀ ਖਾਤਿਰ ਕੈਨੇਡਾ ਗਏ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਸਿਮਰਨ ਸਿੰਘ ਉਰਫ਼ ਸ਼ਮ੍ਹਾ (22) ਪੁੱਤਰ ਜੰਗੀਰਾ ਸਿੰਘ ਵਜੋਂ ਹੋਈ ਹੈ। ਹਰਸਿਮਰਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹਰਸਿਮਰਨ ਸਿੰਘ ਕਰੀਬ ਤਿੰਨ ਸਾਲ ਪਹਿਲਾਂ ਸੁਨਹਿਰੀ ਭਵਿੱਖ ਦੀ ਉਮੀਦ ਲੈ ਕੇ ਕੈਨੇਡਾ ਗਿਆ ਸੀ, ਜਿੱਥੇ ਉਹ ਬਤੌਰ ਟਰੱਕ ਡਰਾਈਵਰ ਕੰਮ ਕਰ ਰਿਹਾ ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਟਰੱਕ ’ਤੇ ਜਾ ਰਿਹਾ ਸੀ, ਤਾਂ ਸਾਹਮਣੇ ਤੋਂ ਆ ਰਹੇ ਇੱਕ ਹੋਰ ਟਰੱਕ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹਰਸਿਮਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਅਤੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਹਰਸਿਮਰਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਹ ਬਹੁਤ ਹੀ ਨੇਕ ਅਤੇ ਮਿਹਨਤੀ ਨੌਜਵਾਨ ਸੀ। ਪਰਿਵਾਰ ਕੋਲ ਮਹਿਜ਼ 5 ਏਕੜ ਜ਼ਮੀਨ ਹੈ ਅਤੇ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਹੀ ਉਹ ਵਿਦੇਸ਼ ਗਿਆ ਸੀ। ਓਧਰ ਹਰਸਿਮਰਨ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਅਤੇ ਇਲਾਕੇ ’ਚ ਮਾਤਮ ਪਸਰ ਗਿਆ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਿਨ੍ਹਾਂ ਦੇ ਬੁਢਾਪੇ ਦੀ ਡੰਗੋਰੀ ਅੱਜ ਸਦਾ ਲਈ ਟੁੱਟ ਗਈ ਹੈ।