ਆਦੇਸ਼ ਕਾਲਜ ਆਫ ਨਰਸਿੰਗ ਵੱਲੋਂ ਨਸ਼ੇ ਖ਼ਿਲਾਫ਼ ਕੱਢੀ ਰੈਲੀ
ਆਦੇਸ਼ ਕਾਲਜ ਆਫ ਨਰਸਿੰਗ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ
Publish Date: Thu, 26 Feb 2026 04:13 PM (IST)
Updated Date: Fri, 27 Feb 2026 04:02 AM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਆਦੇਸ਼ ਕਾਲਜ ਆਫ ਨਰਸਿੰਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਡਾ. ਸੁਨੀਲ ਬਾਂਸਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸਮੇਂ ਡਾ. ਸੁਨੀਲ ਬਾਂਸਲ ਵੱਲੋਂ ਨਸ਼ਿਆਂ ਸਬੰਧੀ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਨਸ਼ਾ ਕਰਨਾ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਨ੍ਹਾਂ ਨਸ਼ਿਆਂ ਦੇ ਕਾਰਨ ਹੁਣ ਤੱਕ ਕਈ ਘਰਾਂ ਦੇ ਘਰ ਬਰਬਾਦ ਹੋ ਚੁੱਕੇ ਹਨ। ਇਸ ਲਈ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਨਸ਼ਿਆਂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਦੂਰ ਹੋ ਕੇ ਸਮਾਜ ਭਲਾਈ ਦੇ ਕੰਮਾਂ ਵਿਚ ਆਪਣਾ ਯੋਗਦਾਨ ਪਾਉਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਇਸ ਨਸ਼ੇ ਦੀ ਗ੍ਰਿਫਤ ਵਿਚ ਆ ਚੁੱਕੇ ਹਨ। ਉਨ੍ਹਾਂ ਦਾ ਨਸ਼ਾ ਛੁਡਾਉਣ ਦੇ ਲਈ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਗਏ ਹਨ। ਜਿੱਥੇ ਜਾ ਕੇ ਇਹ ਨੌਜਵਾਨ ਆਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ ਅਤੇ ਇਕ ਨਵੀਂ ਜ਼ਿੰਦਗੀ ਨੂੰ ਬਤੀਤ ਕਰ ਸਕਦੇ ਹਨ। ਅਖੀਰ ’ਚ ਉਹਨਾਂ ਨੇ ਤੰਬਾਕੂ ਸਿਗਰਟ ਅਤੇ ਹੋਰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਣਕਾਰੀ ਦਿੱਤੀ। ਇਸ ਸਮੇਂ ਵਿਦਿਆਰਥੀਆਂ ਵੱਲੋ ਪ੍ਰਣ ਕੀਤਾ ਗਿਆ ਕਿ ਉਹ ਆਪਣੇ ਆਸ-ਪਾਸ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਹ ਜਾਣਕਾਰੀ ਸਾਂਝੀ ਕਰਨਗੇ ਤਾਂ ਜੋ ਕੋਈ ਵੀ ਨੌਜਵਾਨ ਅਜਿਹੀ ਭਿਆਨਕ ਬਿਮਾਰੀ ਵਿੱਚ ਨਾ ਫਸ ਸਕੇ। ਇਸ ਮੌਕੇ ਏ ਸੀ ਐੱਸ ਡਾ ਸਰਬਜੀਤ ਸਿੰਘ, ਡਾ ਮਨਪ੍ਰੀਤ ਕੌਰ ਐਪੀਡਿਮਾਲੋਜਿਸਟ, ਵਿਨੋਦ ਕੁਮਾਰ ਏ ਐਮ ਓ, ਸਰਬਜੀਤ ਸਿੰਘ ਕੋਲਡ ਚੇਨ ਅਫ਼ਸਰ, ਸਤਵੀਰ ਕੌਰ ਸੁਪਰਡੈਂਟ, ਗੁਰਪ੍ਰੀਤ ਸਿੰਘ ਪੀ ਏ, ਭਗਵਾਨ ਦਾਸ, ਲਾਲਚੰਦ ਹੈਲਥ ਇੰਸਪੈਕਟਰ ਅਤੇ ਆਦੇਸ਼ ਕਾਲਜ ਆਫ਼ ਨਰਸਿੰਗ ਦੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ ਜਨਜੀਤਪਾਲ ਸਿੰਘ ਸੇਖੋਂ, ਮੈਨੇਜਿੰਗ ਡਾਇਰੈਕਟਰ ਡਾ ਜਰਮਨਜੀਤ ਸਿੰਘ ਸੰਧੂ, ਪ੍ਰਿੰਸੀਪਲ ਸੁਖਵਿੰਦਰ ਕੌਰ, ਸਰਬਜੀਤ ਕੌਰ, ਸਤਿੰਦਰਪਾਲ ਕੌਰ, ਹਰਮਨਦੀਪ ਸਿੰਘ, ਨਰਸਿੰਗ ਵਿਦਿਆਰਥੀ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।