ਆਮ ਆਦਮੀ ਪਾਰਟੀ ਨੇ ਚੌਣਾਵੀਂ ਵਾਅਦੇ ਪੂਰੇ ਕਰਕੇ ਰਚਿਆ ਇਤਿਹਾਸ : ਵਿਧਾਇਕ ਕਾਕਾ ਬਰਾੜ ਆਮ ਆਦਮੀ ਪਾਰਟੀ ਨੇ ਚੌਣਾਵੀਂ ਵਾਅਦੇ ਪੂਰੇ ਕਰਕੇ ਰਚਿਆ ਇਤਿਹਾਸ : ਵਿਧਾਇਕ ਕਾਕਾ ਬਰਾੜ
Publish Date: Tue, 13 Oct 2026 03:52 PM (IST)
Updated Date: Tue, 13 Oct 2026 03:53 PM (IST)
ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਨੇੜਲੇ ਪਿੰਡ ਸੰਗੂਧੌਣ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾਂ ਮਿਲਿਆ ਜਦੋਂ ਸੈਂਕੜੇ ਸਾਥੀ ਸ਼ੋ੍ਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ ਜਿਨ੍ਹਾਂ ਦਾ ਭਰਵਾਂ ਸਵਾਗਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਜਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਇਤਿਹਾਸ ’ਚ ਪਹਿਲੀ ਪਾਰਟੀ ਹੈ ਆਮ ਆਦਮੀ ਪਾਰਟੀ ਜਿਨ੍ਹਾਂ ਨੇ ਆਪਣੇ ਕੀਤੇ ਵਾਅਦੇ ਸਿਰਫ 4 ਸਾਲਾਂ ’ਚ ਪੂਰੇ ਕੀਤੇ ਹੋਣ। ਉਨ੍ਹਾਂ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਜੋ ਕਿਹਾ ਜਾਂਦਾ ਹੈ ਉਹ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਕਹਿੰਦੇ ਹਨ, ਉਹ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਪ ਸਰਕਾਰ ਆਉਣ ਤੋਂ ਬਾਅਦ ਸੂਬੇ ਨੇ ਬਹੁਤ ਤਰੱਕੀ ਕੀਤੀ ਹੈ। ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰ ’ਚ ਇਨਕਲਾਬੀ ਤਬਦੀਲੀਆਂ ਆਈਆਂ ਹਨ। ਪਿੰਡ ਸੰਗੂਧੌਣ ਦੇ ਲੋਕਾਂ ਨੇ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਤੰਗ ਆ ਕੇ ਆਪ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਸ਼ਾਮਲ ਹੋਏ ਨਵੇਂ ਮੈਂਬਰਾਂ ਰੇਸ਼ਮ ਸਿੰਘ, ਕਾਲੀ, ਇੰਦਰਜੀਤ ਸਿੰਘ, ਗੁਰਦੇਵ ਸਿੰਘ ਖਾਲਸਾ, ਬੋਹੜ ਸਿੰਘ, ਕਰਨੈਲ ਸਿੰਘ, ਗੁਰਨੈਬ ਸਿੰਘ, ਅਜਾਇਬ ਸਿੰਘ, ਬੂਟਾ ਸਿੰਘ, ਗੁਰਚਰਨ ਸਿੰਘ ਆਦਿ ਨੇ ਕਿਹਾ ਕਿ ਉਹ ਆਪ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਕਾਜ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ’ਚ ਵੀ ਆਪ ਪੂਰੇ ਪੰਜਾਬ ’ਚ ਵੱਡੀ ਜਿੱਤ ਪ੍ਰਾਪਤ ਕਰੇਗੀ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ।ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਨਵੇਂ ਮੈਂਬਰਾਂ ਦਾ ਪਾਰਟੀ ’ਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ। ਇਸ ਮੌਕੇ ਸਰਪੰਚ ਗੁਰਲਾਲ ਸਿੰਘ, ਬਲਾਕ ਸੰਮਤੀ ਮੈਂਬਰ ਜੱਗਾ ਸਿੰਘ ਭੁੱਲਰ, ਸਰਪੰਚ ਸੁਰਿੰਦਰ ਸਿੰਘ, ਬਲਕਾਰ ਸਿੰਘ ਕਾਲਾ, ਨੰਬਰਦਾਰ ਬੇਅੰਤ ਸਿੰਘ ਲਾਲੀ, ਨੰਬਰਦਾਰ ਬਗੀਚਾ ਸਿੰਘ, ਦਾਰਾ ਸਿੰਘ, ਬਲਵਿੰਦਰ ਸਿੰਘ, ਗੁਰਇਕਬਾਲ ਸਿੰਘ, ਬਲਾਕ ਪ੍ਰਧਾਨ ਸੁਮਿਤ ਗਰਗ, ਮੈਂਬਰ ਅਮਰੀਕ ਸਿੰਘ, ਸੰਦੀਪ ਸਿੰਘ, ਜਗਦੇਵ ਸਿੰਘ, ਅਮਰੀਕ ਸਿੰਘ, ਗੁਰਲਾਲ ਸਿੰਘ, ਕੁਲਵੰਤ ਸਿੰਘ ਕੰਤਾ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।