ਜਤਿੰਦਰ ਸਿੰਘ ਭੰਵਰਾ, ਸ੍ਰੀ ਮੁਕਤਸਰ ਸਾਹਿਬ : 'ਸ਼ਹੀਦੀ ਜੋੜ ਮੇਲੇ 'ਤੇ ਕਿਸੇ ਵੀ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਸਟੇਜਾਂ ਨਹੀਂ ਲਗਾਉਣੀਆਂ ਚਾਹੀਦੀਆਂ ਬਲਕਿ ਉਨ੍ਹਾਂ ਸ਼ਹੀਦਾਂ ਨੂੰ ਸਿਜਦਾ ਕਰਨਾ ਚਾਹੀਦਾ ਹੈ, ਜਿਨ੍ਹਾਂ ਨੇ ਸਾਡੇ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।'

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪੋ੍. ਸਾਧੂ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਇਕੱਠੇ ਹੋਣ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਅਜਿਹੇ ਜੋੜ ਮੇਲਿਆਂ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਫਤਹਿਗੜ੍ਹ ਸਾਹਿਬ ਦੇ ਜੋੜ ਮੇਲੇ 'ਤੇ ਫ਼ੈਸਲਾ ਕੀਤਾ ਗਿਆ ਸੀ ਕਿ ਸ਼ਹੀਦੀ ਜੋੜ ਮੇਲਿਆਂ 'ਤੇ ਸਿਆਸੀ ਸਟੇਜਾਂ ਨਹੀਂ ਲਗਾਈਆਂ ਜਾਣਗੀਆਂ।

ਉਸੇ ਲੜੀ 'ਤੇ ਤੁਰਦਿਆਂ ਪਾਰਟੀ ਵੱਲੋਂ ਮਾਘੀ ਮੇਲੇ 'ਤੇ ਵੀ ਕੋਈ ਸਿਆਸੀ ਸਟੇਜ਼ ਨਹੀਂ ਲਗਾਈ ਗਈ। ਬਲਕਿ ਪਾਰਟੀ ਦੇ ਆਗੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਹੈ। ਇਸ ਮੌਕੇ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦਿਆਂ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਵੀ ਅਕਾਲ ਤਖ਼ਤ ਦਾ ਫੁਰਮਾਨ ਨਾ ਮੰਨ ਕੇ ਉਨ੍ਹਾਂ ਦੇ ਉਲਟ ਚੱਲਦਿਆਂ ਕਾਨਫਰੰਸ ਕੀਤੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਗਿਆ ਹੈ, ਕਿਉਂÎਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੀ ਹੋਂਦ ਖ਼ਤਮ ਹੋਣ ਕਿਨਾਰੇ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ, ਪ੍ਰੰਤੂ ਹੁਣ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਤਿੰਨ ਸਾਲ ਬੀਤ ਚੁੱਕੇ ਹਨ ਪ੍ਰੰਤੂ ਹਾਲੇ ਤਕ ਪੰਜਾਬੀ ਸੌਖੇ ਨਹੀਂ ਹੋਏ ਬਲਕਿ ਦਿਨੋਂ-ਦਿਨ ਔਖੇ ਹੋਈ ਜਾਂਦੇ ਹਨ।

ਇਸ ਮੌਕੇ ਹਲਕਾ ਪ੍ਰਧਾਨ ਜਗਦੀਪ ਸਿੰਘ 'ਕਾਕਾ ਬਰਾੜ', ਗੁਰਦਿੱਤ ਸਿੰਘ ਸੇਖੋਂ ਅਤੇ ਸੁਖਜਿੰਦਰ ਸਿੰਘ ਕਾਉਂਣੀ, ਮਲੋਟ ਹਲਕਾ ਇੰਚਾਰਜ ਜਸ਼ਨ ਬਰਾੜ ਲੱਖੇਵਾਲੀ, ਦਿਲਬਾਗ ਸਿੰਘ, ਜਸਪਾਲ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਯੂਥ ਅਰਸ਼ ਬਰਾੜ ਜੱਸੇਆਣਾ, ਮਿਲਾਪਜੀਤ ਸਿੰਘ ਗਿੱਲ, ਰਾਜਬੰਸ ਸਿੰਘ ਮਾਂਗਟ, ਇਕਬਾਲ ਸਿੰਘ, ਜਗਦੀਸ਼ ਸਿੰਘ, ਡਾ. ਕਾਲਾ ਗੋਨਿਆਣਾ, ਸੁਖਜਿੰਦਰ ਸਿੰਘ ਬੱਬਲ ਬਰਾੜ, ਤੇਜਿੰਦਰ ਸਿੰਘ ਬਰਾੜ, ਕਮਲ ਸਿੰਘ, ਬਾਬੂ ਸਿੰਘ ਧੀਮਾਨ, ਬਿਕਰਮਬਾਜ ਸਿੰਘ ਬਰਾੜ, ਗੁਰਦੀਪ ਸਿੰਘ ਪ੍ਰਧਾਨ, ਇਕਬਾਲ ਸਿੰਘ ਖਿੜਕੀਆਂਵਾਲਾ, ਨਿਰਭੈ ਸਿੰਘ ਲੰਡੇ ਰੋਡੇ, ਸਾਹਿਲ ਕੂੱਬਾ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਵੜਿੰਗ, ਸੁਰਜੀਤ ਸਿੰਘ ਲੁਬਾਣਿਆਂਵਾਲੀ, ਹਰਦਮ ਸਿੰਘ ਮਾਨ, ਸ਼ਨੀ ਰਾਠ, ਅੰਗਰੇਜ਼ ਸਿੰਘ ਚੱਕ ਰਾਮ ਨਗਰ, ਡਾ. ਮਲਕੀਤ ਸਿੰਘ ਥਿੰਦ ਆਦਿ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।