- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਮਾਨ ਰੋਜ਼ਾਨਾ ਅੱਠ ਤੋਂ ਦਸ ਘੰਟੇ ਬਿਜਲੀ ਦੇਣ ਦਾ ਦਾਅਵਾ ਕਰਦੇ ਹਨ, ਪਰ ਅਸਲੀਅਤ ’ਚ ਕਿਸਾਨਾਂ ਅਤੇ ਘਰਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਦੀ ਘਾਟ ਕਾਰਨ ਖੇਤਾਂ ਨੂੰ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਝੋਨੇ ਦੀ ਫਸਲ ਸੁੱਕ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾ ਦਿੱਤਾ ਗਿਆ ਸੀ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪੰਜਾਬ ’ਚ ਬਿਜਲੀ ਸੰਕਟ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਾਂਗਰਸ ਅਤੇ 'ਆਪ' ਸਰਕਾਰਾਂ ਨੇ ਪਿਛਲੇ 10 ਸਾਲਾਂ ’ਚ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।
ਸੋਮਵਾਰ ਨੂੰ ਮੁਕਤਸਰ ਜ਼ਿਲ੍ਹੇ ਦੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਹਿਣਾ ’ਚ ਸੁੱਕੇ ਝੋਨੇ ਦੇ ਖੇਤ ਦਿਖਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ਾਨਾ ਅੱਠ ਤੋਂ ਦਸ ਘੰਟੇ ਬਿਜਲੀ ਦੇਣ ਦਾ ਦਾਅਵਾ ਕਰਦੇ ਹਨ, ਪਰ ਅਸਲੀਅਤ ’ਚ ਕਿਸਾਨਾਂ ਅਤੇ ਘਰਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਦੀ ਘਾਟ ਕਾਰਨ ਖੇਤਾਂ ਨੂੰ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਝੋਨੇ ਦੀ ਫਸਲ ਸੁੱਕ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾ ਦਿੱਤਾ ਗਿਆ ਸੀ।
ਅਸੀਂ ਥਰਮਲ ਪਲਾਂਟ ਖਰੀਦੇ ਸਨ, ਉਦੋਂ ਵੀ ਬਿਜਲੀ ਦੇ ਕੱਟ ਲੱਗੇ, ਪਰ ਮੰਗ ਪੂਰੀ ਹੋਈ। ਅੱਜ, ਜਿਵੇਂ-ਜਿਵੇਂ ਮੰਗ ਵਧਦੀ ਹੈ, 'ਆਪ' ਸਰਕਾਰ ਸਪਲਾਈ ਨੂੰ ਪੂਰਾ ਕਰਨ ’ਚ ਅਸਮਰੱਥ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਸੁਖਬੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਂ ਆ ਗਿਆ ਹੈ ਕਿ ਇਸ ਸਰਕਾਰ ਨੂੰ ਲਾਂਭੇ ਕੀਤਾ ਜਾਵੇ ਅਤੇ ਪੰਜਾਬ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਅਕਾਲੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਕੱਟਾਂ ਦਾ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਖੇਤ ਲਗਾਤਾਰ ਸੁੱਕ ਰਹੇ ਹਨ।