- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਪਾਰਟੀ ਵੱਲੋਂ ਹਲਕਾ ਲੰਬੀ ਤੋਂ ਰਣਧੀਰ ਸਿੰਘ 'ਧੀਰਾ ਖੁੱਡੀਆਂ' ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਾਰਟੀ ਦਾ ਫੈਸਲਾ ਅੰਤਿਮ ਹੈ ਅਤੇ ਉਹ ਪਾਰਟੀ ਦੇ ਸੱਚੇ ਸਿਪਾਹੀ ਹਨ।

ਵਰਿੰਦਰ ਬੱਬੂ, ਮਲੋਟ/ਲੰਬੀ : ਆਮ ਆਦਮੀ ਪਾਰਟੀ ਵੱਲੋਂ ਹਲਕਾ ਲੰਬੀ ਤੋਂ ਰਣਧੀਰ ਸਿੰਘ 'ਧੀਰਾ ਖੁੱਡੀਆਂ' ਨੂੰ ਟਿਕਟ ਦੇਣ ਦੇ ਐਲਾਨ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਾਰਟੀ ਦਾ ਫੈਸਲਾ ਅੰਤਿਮ ਹੈ ਅਤੇ ਉਹ ਪਾਰਟੀ ਦੇ ਸੱਚੇ ਸਿਪਾਹੀ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਧੀਰਾ ਖੁੱਡੀਆਂ ਅਤੇ ਉਨ੍ਹਾਂ ਵਿਚਕਾਰ ਕਿਸੇ ਤਰ੍ਹਾਂ ਦਾ ਕੋਈ ਮਤਭੇਦ ਨਹੀਂ ਹੈ। ਵਿਰੋਧੀ ਪਾਰਟੀਆਂ ਵੱਲੋਂ ਜਾਣਬੁੱਝ ਕੇ ਇਸ ਸਬੰਧੀ ਭੁਲੇਖੇ ਪਾਏ ਗਏ ਹਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਦੋਵਾਂ ਵਿਚਕਾਰ ਕੋਈ ਵਿਵਾਦ ਨਹੀਂ ਹੈ ਅਤੇ ਉਹ ਪਾਰਟੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੇ ਸੱਚੇ ਸਿਪਾਹੀ ਹਾਂ। ਪਾਰਟੀ ਜੋ ਕਹੇਗੀ, ਉਹ ਕਰਾਂਗੇ। ਅਸੀਂ ਪਹਿਲਾਂ ਵੀ ਹਲਕੇ ਵਿੱਚ ਪਾਰਟੀ ਲਈ ਕੰਮ ਕਰ ਰਹੇ ਸੀ ਅਤੇ ਅੱਗੇ ਵੀ ਉਸੇ ਤਰ੍ਹਾਂ ਕੰਮ ਕਰਦੇ ਰਹਾਂਗੇ। ਕਿਸ ਨੂੰ ਕਿੱਥੇ ਚੋਣ ਲੜਾਉਣਾ ਹੈ, ਇਹ ਫੈਸਲਾ ਪਾਰਟੀ ਨੇ ਕਰਨਾ ਹੈ। ਅਸੀਂ ਤਾਂ ਜਿੰਦ-ਜਾਨ ਲਾ ਕੇ ਪਾਰਟੀ ਨੂੰ ਇਹ ਸੀਟ ਜਿਤਾ ਕੇ ਦੇਵਾਂਗੇ।” ਉਨ੍ਹਾਂ ਦੇ ਇਸ ਬਿਆਨ ਨਾਲ ਟਿਕਟ ਦੇ ਐਲਾਨ ਤੋਂ ਬਾਅਦ ਦੋਵਾਂ ਆਗੂਆਂ ਵਿਚਕਾਰ ਮਤਭੇਦਾਂ ਦੀਆਂ ਚੱਲ ਰਹੀਆਂ ਚਰਚਾਵਾਂ ਨੂੰ ਲੈ ਕੇ ਉਨ੍ਹਾਂ ਆਪਣਾ ਪੱਖ ਸਪੱਸ਼ਟ ਕੀਤਾ ਹੈ।