‘ਆਪ’ ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਲਿਫਾਫੇ ਬਾਜ਼ੀ : ਡੀਟੀਐੱਫ
ਆਪ ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਲਿਫਾਫੇ ਬਾਜ਼ੀ : ਡੈਮੋਕ੍ਰੈਟਿਕ ਟੀਚਰਜ਼ ਫਰੰਟ
Publish Date: Sat, 18 Apr 2026 03:34 PM (IST)
Updated Date: Sat, 18 Apr 2026 03:36 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਫੋਕੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਵੱਲੋਂ ਇਸ ਵਿੱਦਿਅਕ ਵਰ੍ਹੇ ਦੌਰਾਨ ਵੱਖਰਾ ਕਾਰਨਾਮਾ ਕਰ ਦਿੱਤਾ ਗਿਆ ਹੈ। ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਮਿਲਣ ਵਾਲੀਆਂ ਕਿਤਾਬਾਂ ’ਤੇ ਵੀ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਬਲਾਕ ਸਿੱਖਿਆ ਦਫ਼ਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿਤਾਬਾਂ ਮੁੱਖ ਮੰਤਰੀ ਦੀ ਫੋਟੋ ਵਾਲੇ ਲਿਫਾਫੇ ਵਿੱਚ ਪਾ ਕੇ ਸਕੂਲਾਂ ਨੂੰ ਭੇਜੀਆਂ ਜਾਣ। ਜੱਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸ਼ਰਵਣ ਸਿੰਘ ਔਜਲਾ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਜੱਥੇਬੰਦਕ ਸਕੱਤਰ ਦਲਜੀਤ ਸਮਰਾਲਾ, ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ, ਵਿੱਤ ਸਕੱਤਰ ਜਸਵਿੰਦਰ ਸਿੰਘ ਅਤੇ ਸਹਾਇਕ ਪ੍ਰੈੱਸ ਸਕੱਤਰ ਰਾਜਵਿੰਦਰ ਬਹਿਣੀਵਾਲ ਨੇ ਆਪ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿਦਿਅਕ ਵਰ੍ਹੇ ਦੌਰਾਨ ਜਨਗਣਨਾ, ਸਿਹਤ ਕਾਰਡ ਐੱਸਆਈ, ਆਰ ਬੀਐੱਲਓ .ਡਿਊਟੀਆਂ ਸਮੇਂਤ ਅਨੇਕਾਂ ਗੈਰ ਵਿੱਦਿਅਕ ਕੰਮਾਂ ਤੇ ਅਧਿਆਪਕਾਂ ਦੀਆਂ ਡਿਊਟੀਆਂ ਵੱਡੇ ਪੱਧਰ ਤੇ ਲਗਾਈਆਂ ਗਈਆਂ ਹਨ। ਜਿਸ ਕਾਰਨ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਸੈਸ਼ਨ ਦੇ ਸ਼ੁਰੂ ਵਿਚ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬੇ ਦੀ ਆਪਣੀ ਸੁਤੰਤਰ ਸਿੱਖਿਆਂ ਨੀਤੀ ਬਣਾਈ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਅਧਿਆਪਕਾਂ ਉੱਪਰ ਜਬਰੀ ਥੋਪੇ ਗਏ ਟੈੱਟ ਟੈਸਟ ਨੂੰ ਤੁਰੰਤ ਰੱਦ ਕੀਤਾ ਜਾਵੇ।