ਕਾਨਫਰੰਸ ’ਚ ‘ਆਪ’ ਕਾਫ਼ਲਿਆਂ ਸਮੇਤ ਹੋਏ ਸ਼ਾਮਲ
ਬਰੀਵਾਲਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਨਫਰੰਸ ’ਚ ਆਪ ਆਗੂ ਬੱਸਾਂ ਤੇ ਨਿੱਜੀ ਵਾਹਨਾਂ ’ਤੇ ਕਾਫ਼ਲਿਆਂ ਸਮੇਤ ਹੋਏ ਸ਼ਾਮਿਲ
Publish Date: Wed, 14 Jan 2026 06:50 PM (IST)
Updated Date: Wed, 14 Jan 2026 06:51 PM (IST)
ਵਿਕਾਸ ਭਾਰਦਵਾਜ, ਪੰਜਾਬੀ ਜਾਗਰਣ ਮੰਡੀ ਬਰੀਵਾਲਾ : ਬਰੀਵਾਲਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਨਫਰੰਸ ’ਚ ਜਾਣ ਲਈ ਨਗਰ ਪੰਚਾਇਤ ਬਰੀਵਾਲਾ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲ, ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜਗਸੀਰ ਕੁਮਾਰ ਚਰਨਾ, ਕੱਚਾ ਆੜ੍ਹਤੀਆ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਅਜੈ ਕੁਮਾਰ ਗਰਗ, ਐੱਮਸੀ ਬਲਵਿੰਦਰ ਸਿੰਘ, ਅਸ਼ੋਕ ਕੁਮਾਰ, ਰਾਜਕੁਮਾਰ ਤੋਂ ਇਲਾਵਾ ਨਗਰ ਪੰਚਾਇਤ ਦੇ ਸਾਰੇ ਐੱਮਸੀ ਮੁਕਤਸਰ ਲਈ ਰਵਾਨਾ ਹੋਏ। ਇਸ ਮੌਕੇ ਜਗਸੀਰ ਕੁਮਾਰ ਚਰਨਾ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਕੇਵਲ ਕ੍ਰਿਸ਼ਨ ਗੋਇਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਨਫਰੰਸ ਵਿਰੋਧੀਆਂ ਦੀ ਨੀਂਦ ਉਡਾ ਦੇਵੇਗੀ। ਪੰਜਾਬ ਦੇ ਕੋਨੇ ਕੋਨੇ ਤੋਂ ਇਸ ਕਾਨਫਰੰਸ ਵੱਡੀ ਗਿਣਤੀ ਲੋਕਾਂ ਦਾ ਇਕੱਠ ਹੋਵੇਗਾ ਜੋ ਵਿਰੋਧੀਆਂ ਦੇ ਦਾਅਵਿਆਂ ਦੀ ਫੂਕ ਕੱਢੇਗਾ ਤੇ 2027 ’ਚ ਆਉਣ ਵਾਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੀ ਹੋਵੇਗੀ।