ਯੁੱਧ ਨਸ਼ਿਆਂ ਵਿਰੁੱਧ ਤਹਿਤ ਜਨਵਰੀ ਤੋਂ ਹੁਣ ਤੱਕ 1067 ਮੁਕੱਦਮੇ ਦਰਜ, 1636 ਮੁਲਜ਼ਮ ਕਾਬੂ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ
Publish Date: Sun, 23 Aug 2026 06:15 PM (IST)
Updated Date: Sun, 23 Aug 2026 06:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਦੀ ਦੇਖ-ਰੇਖ ਹੇਠ ਜਿੱਥੇ ਇੱਕ ਪਾਸੇ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਦੂਜੇ ਪਾਸੇ ਨਸ਼ਾ ਤਸਕਰਾਂ, ਸੁਦਾਗਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਗਿਰੋਹਾਂ ਵਿਰੁੱਧ ਲਗਾਤਾਰ ਕਾਰਵਾਈ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਘਰੇ ਵਿੱਚ ਲਿਆਂਦਾ ਜਾ ਰਿਹਾ ਹੈ। ਨਸ਼ਿਆਂ ਖ਼ਿਲਾਫ਼ ਕਾਰਵਾਈ ਤੇ ਰਿਕਵਰੀ ਪਹਿਲੀ ਜਨਵਰੀ ਤੋਂ ਹੁਣ ਤੱਕਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਨਸ਼ਿਆਂ ਖ਼ਿਲਾਫ਼ 1067 ਮੁਕੱਦਮੇ ਦਰਜ ਕਰਕੇ 1636 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਹੈਰੋਇਨ-7.884 ਕਿਲੋਗ੍ਰਾਮ,ਅਫ਼ੀਮ-13.758 ਕਿਲੋਗ੍ਰਾਮ,ਪੋਸਤ-510.841 ਕਿਲੋਗ੍ਰਾਮ, ਨਸ਼ੀਲੀਆਂ ਗੋਲੀਆਂ-99329, ਗਾਂਜਾ-1.851, ਨਸ਼ੀਲਾ ਪਾਊਡਰ:-0.025, ਨਸ਼ੀਲੇ ਕੈਪਸ਼ੂਲ-305803,ਡਰੱਗ ਮਨੀ- 583120 ਬਰਾਮਦ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਕਾਉਂਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਐਨਡੀਪੀਐਸ ਐਕਟ ਅਧੀਨ ਗੰਭੀਰ ਦੋਸ਼ਾਂ ’ਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ’ਚ ਲਿਆਂਦੀ ਜਾ ਰਹੀ ਹੈ।