ਮਾਘੀ ਮੇਲੇ ਸਬੰਧੀ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਘੀ ਮੇਲੇ ਸਬੰਧੀ ਵੱਖ-ਵੱਖ ਪਾਬੰਦੀਆਂ ਲਾਗੂ
Publish Date: Wed, 07 Jan 2026 03:55 PM (IST)
Updated Date: Wed, 07 Jan 2026 03:57 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 13 ਜਨਵਰੀ 2026 ਨੂੰ ਰਾਤ 12:00 ਵਜੇ ਤੋਂ ਮਿਤੀ 14 ਜਨਵਰੀ 2026 ਰਾਤ 12:00 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਰਾਬ ਦੇ ਠੇਕਿਆਂ, ਆਂਡੇ/ਮੀਟ ਦੀਆਂ ਦੁਕਾਨਾਂ ਅਤੇ ਅਹਾਤਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਇੱਕ ਹੋਰ ਹੁਕਮਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 10 ਜਨਵਰੀ 2026 ਤੋਂ 15 ਜਨਵਰੀ 2026 ਰਾਤ 12:00 ਵਜੇ ਤੱਕ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਨੋ ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਡਰੋਨ, ਅਣ-ਮੇਨਿਡ ਵਹੀਕਲ, ਰਿਮੋਟ ਕੰਟਰੋਲ ਯੂ.ਏ.ਵੀ., ਪੈਰਾਗਲਾਈਡਰ ਵਗੈਰਾ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।