ਅਗਰਵਾਲ ਸਭਾ ਵੱਲੋਂ ਨਵੇਂ ਐੱਸਡੀਐੱਮ ਵੀਰਪਾਲ ਕੌਰ ਦਾ ਸਨਮਾਨ
ਅਗਰਵਾਲ ਸਭਾ ਰਜਿ. ਵੱਲੋਂ ਨਵ ਨਿਯੁਕਤ ਐਸਡੀਐਮ ਵੀਰਪਾਲ ਕੌਰ ਦਾ ਸਨਮਾਨ
Publish Date: Tue, 24 Feb 2026 07:11 PM (IST)
Updated Date: Tue, 24 Feb 2026 07:13 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਅਗਰਵਾਲ ਸਭਾ ਰਜਿ. ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਪ੍ਰਧਾਨ ਤਰਸੇਮ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਐਸਡੀਐਮ ਵੀਰਪਾਲ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਗਰਵਾਲ ਸਭਾ ਰਜ਼ਿ: ਦੇ ਪ੍ਰਧਾਨ ਤਰਸੇਮ ਗੋਇਲ ਅਤੇ ਬ੍ਰਾਮਣ ਸਭਾ ਦੇ ਆਦੇਸ਼ ਕੁਮਾਰ ਮਨੂੰ ਸ਼ਰਮਾ ਵੱਲੋਂ ਸਨਮਾਨਿਤ ਚਿੰਨ ਦਿੱਤਾ ਗਿਆ ਤੇ ਜੀ ਆਇਆ ਨੂੰ ਆਖਿਆ। ਇਸ ਦੌਰਾਨ ਪ੍ਰਧਾਨ ਤਰਸੇਮ ਗੋਇਲ ਨੇ ਐਸਡੀਐਮ ਵੀਰਪਾਲ ਕੌਰ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਕਰੋਨਾ ਕਾਲ ਦੌਰਾਨ ਪ੍ਰਸਾਸ਼ਨ ਦੇ ਸਹਿਯੋਗ ਨਾਲ ਮਰੀਜ਼ਾਂ, ਲੋੜਵੰਦ ਅਤੇ ਪ੍ਰਭਾਵਿਤ ਪਰਿਵਾਰਾਂ ਤੱਕ ਰਾਸ਼ਨ, ਦਵਾਈਆਂ ਅਤੇ ਹੋਰ ਜਰੂਰੀ ਸਾਮਾਨ ਪਹੁੰਚਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਅੱਗੇ ਰਹਿ ਕੇ ਸੇਵਾਵਾਂ ਨਿਭਾਉਂਦੇ ਹਨ ਤੇ ਭਵਿੱਖ ’ਚ ਵੀ ਪ੍ਰਸ਼ਾਸਨ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਐਸਡੀਐਮ ਵੀਰਪਾਲ ਕੌਰ ਨੇ ਅਗਰਵਾਲ ਸਭਾ ਦੇ ਉਪਰਾਲਿਆਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਸਮਾਜਿਕ ਸੰਸਥਾਵਾਂ ਦਾ ਪ੍ਰਸ਼ਾਸਨ ਨਾਲ ਸਹਿਯੋਗ ਸ਼ਹਿਰ ਦੇ ਵਿਕਾਸ ਅਤੇ ਲੋਕ ਭਲਾਈ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਤਤਪਰ ਰਹੇਗਾ ਤੇ ਅਗਰਵਾਲ ਸਭਾ ਵੱਲੋਂ ਭਵਿੱਖ ’ਚ ਵੀ ਪੂਰਨ ਸਹਿਯੋਗ ਦੀ ਉਮੀਦ ਕਰਦਾ ਹੈ।