ਅਗਰਵਾਲ ਸਭਾ ਵੱਲੋਂ ਤੰਬਾਕੂਨੋਸ਼ੀ ਦੀ ਮਨਾਹੀ ਸਬੰਧੀ ਪੋਸਟਰ ਰਿਲੀਜ਼
ਅਗਰਵਾਲ ਸਭਾ ਰਜ਼ਿ: ਵੱਲੋਂ ਤੰਬਾਕੂਨੋਸ਼ੀ ਦੀ ਮਨ੍ਹਾਹੀ ਸਬੰਧੀ ਪੋਸਟਰ ਰਿਲੀਜ਼
Publish Date: Fri, 30 Jan 2026 04:15 PM (IST)
Updated Date: Fri, 30 Jan 2026 04:19 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਅਗਰਵਾਲ ਸਭਾ ਰਜ਼ਿ: ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਪ੍ਰਧਾਨ ਤਰਸੇਮ ਗੋਇਲ ਵੱਲੋਂ ਜਨਤਕ ਥਾਵਾਂ ’ਤੇ ਲਗਾਏ ਜਾਣ ਵਾਲੇ ਤੰਬਾਕੂ ਨੋਸ਼ੀ ਦੀ ਮਨਾਹੀ ਸਬੰਧੀ ਵਿਸ਼ੇਸ਼ ਪੋਸਟਰ ਤਿਆਰ ਕਰਵਾਏ ਗਏ, ਜਿਨ੍ਹਾਂ ਨੂੰ ਸਿਵਲ ਸਰਜਨ ਡਾ. ਸੁਨੀਲ ਬਾਂਸਲ, ਜ਼ਿਲ੍ਹਾ ਸਿਹਤ ਇੰਸਪੈਕਟਰ ਭਗਵਾਨ ਦਾਸ, ਇੰਸ. ਲਾਲ ਚੰਦ, ਡਾ. ਕੁਲਤਾਰ ਸਿੰਘ ਐਸਐਮਓ ਚੱਕ ਸ਼ੇਰੇ ਵਾਲਾ, ਵਿਨੋਦ ਕੁਮਾਰ ਸਹਾਇਕ ਮਲੇਰੀਆ ਅਫਸਰ ਵੱਲੋਂ ਰਿਲੀਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰੀਤ ਸਿੰਘ ਭੁੱਲਰ, ਸੁਰਿੰਦਰ ਪਾਲ ਸਿੰਘ, ਅਗਰਵਾਲ ਸਭਾ ਦੇ ਚੇਅਰਮੈਨ ਬਲਦੇਵ ਸਹਾਏ ਗਰਗ ਆਦਿ ਮੌਜੂਦ ਸਨ। ਇਸ ਮੌਕੇ ਪ੍ਰਧਾਨ ਤਰਸੇਮ ਗੋਇਲ ਨੇ ਦੱਸਿਆ ਕਿ ਇਹ ਪੋਸਟਰ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਪਾਰਕ, ਸਰਕਾਰੀ ਅਦਾਰੇ ਤੋਂ ਇਲਾਵਾ ਸਕੂਲਾਂ ਦੇ ਨਜ਼ਦੀਕ ਲਗਾਏ ਜਾਣਗੇ ਤੇ ਇਨ੍ਹਾਂ ਪੋਸਟਰਾਂ ’ਤੇ ਲਿਖੇ ਮੁਤਾਬਿਕ ਜੇਕਰ ਇਨ੍ਹਾਂ ਥਾਵਾਂ ’ਤੇ ਕੋਈ ਵਿਅਕਤੀ ਤਬਾਕੂਨੋਸ਼ੀ ਕਰਦਾ ਪਾਇਆ ਜਾਂਦਾ ਹੈ ਤਾਂ ਸਿਹਤ ਵਿਭਾਗ ਵੱਲੋਂ ਉਸ ਵਿਅਕਤੀ ਦੇ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਮੌਕੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਪ੍ਰਧਾਨ ਤਰਸੇਮ ਗੋਇਲ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਤਾਬਕੂਨੋਸ਼ੀ ਦੇ ਖਿਲਾਫ਼ ਨੌਜਵਾਨਾਂ ਤੇ ਲੋਕਾਂ ਨੂੰ ਜਾਗਰੂਕ ਕਰਨਾਂ ਸ਼ਲਾਘਾਯੋਗ ਉਪਰਾਲਾ ਹੈ।