ਨੈਸ਼ਨਲ ਸਪੋਰਟਸ ਕਲੱਬ ਛੱਤਿਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ
ਨੈਸ਼ਨਲ ਸਪੋਰਟਸ ਕਲੱਬ ਛੱਤਿਆਣਾ ਵੱਲੋਂ ਅਜੇਪਾਲ ਸਿੰਘ ਬਰਾੜ ਸਨਮਾਨਿਤ
Publish Date: Mon, 06 Apr 2026 06:55 PM (IST)
Updated Date: Mon, 06 Apr 2026 06:58 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਇਥੋਂ 26 ਕਿਲੋਮੀਟਰ ਦੂਰ ਪਿੰਡ ਛੱਤੇਆਣਾ ’ਚ ਨੈਸ਼ਨਲ ਸਪੋਰਟਸ ਕਲੱਬ ਛੱਤੇਆਣਾ ਵੱਲੋਂ ਇੱਕ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਜਿਸ ’ਚ 32 ਟੀਮਾਂ ਨੇ ਭਾਗ ਲਿਆ। ਇਹ ਟੂਰਨਾਮੈਂਟ ਤਿੰਨ ਤੋਂ ਲੈ ਕੇ ਪੰਜ ਅਪ੍ਰੈਲ ਤੱਕ ਕਰਵਾਇਆ ਗਿਆ। ਇਸ ਫੁੱਟਬਾਲ ਟੂਰਨਾਮੈਂਟ ’ਚ ਉਦੇਕਰਨ ਦੀ ਟੀਮ ਪਹਿਲੇ ਸਥਾਨ ਤੇ ਗੁਰੂ ਕਾਂਸੀ ਯੂਨੀਵਰਸਿਟੀ ਦੀ ਟੀਮ ਦੂਜੇ ਸਥਾਨ ਅਤੇ ਆਲਮਵਾਲਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਨੈਸ਼ਨਲ ਸਪੋਰਟਸ ਕਲੱਬ, ਛੱਤੇਆਣਾ ਦੇ ਮੈਂਬਰ ਨਿਮਾ ਮਾਨ ਅਨੁਸਾਰ ਟੂਰਨਾਮੈਂਟ ਪਹਿਲੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਗੁਰਦੀਪ ਸਿੰਘ ਦੇ ਪਰਿਵਾਰ ਵੱਲੋਂ ਸਨਮਾਨ ਕੀਤਾ ਗਿਆ। ਇਸਤੋਂ ਇਲਾਵਾ ਕਲੱਬ ’ਚ ਦੂਸਰੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ ਸਵਰਗੀ ਜਗਜੀਤ ਸਿੰਘ ਸੰਧੂ ਦੇ ਪਰਿਵਾਰ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਸਮਾਪਤੀ ਸਮਾਗਮ ’ਚ ਮਿਸਲ ਸਤਲੁਜ ਸੰਸਥਾ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਦਾ ਨੈਸ਼ਨਲ ਸਪੋਰਟਸ ਕਲੱਬ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਅਜੇਪਾਲ ਸਿੰਘ ਬਰਾੜ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ’ਚ ਖੇਡਾਂ ਪ੍ਰਤੀ ਇਮਾਨਦਾਰ ਨਹੀਂ ਹੈ। ਖਿਡਾਰੀਆਂ ਨੂੰ ਨਾ ਯੋਗ ਸਹੂਲਤਾਂ ਅਤੇ ਨਾ ਖਿਡਾਰੀਆਂ ਨੂੰ ਖੇਡਾਂ ’ਚ ਪ੍ਰਦਰਸ਼ਨ ਕਰਨ ਲਈ ਯੋਗ ਖੇਡ ਸਟੇਡੀਅਮ/ ਖੇਡ ਸਥਾਨ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜਨੀਤਿਕ ਤਬਦੀਲੀ ਦੀ ਸਥਿਤੀ ’ਚ ਪੰਜਾਬ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਅਤੇ ਖੇਡਾਂ ’ਚ ਪ੍ਰਦਰਸ਼ਨ ਕਰਨ ਲਈ ਨਵੇਂ ਸਟੇਡੀਅਮ ਅਤੇ ਖੇਡ ਸਥਾਨ ਮੁਹੱਈਆ ਕਰਵਾਏ ਜਾਣਗੇ।