- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੂੰ ਲੰਬੀ ਹਲਕੇ ’ਚ ਝਟਕਾ ਟਕਸਾਲੀ ਅਕਾਲੀ ਆਗੂਆਂ ਸਮੇਤ ਅੱਧਾ ਦਰਜਨ ਪਰਿਵਾਰ ‘ਆਪ’ ’ਚ ਸ਼ਾਮਲ

ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਲੰਬੀ : ਆਮ ਆਦਮੀ ਪਾਰਟੀ ਨੂੰ ਹਲਕਾ ਲੰਬੀ ’ਚ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਭਗਵਾਨਪੁਰਾ ਵਿਖੇ ਅਕਾਲੀ ਦਲ ਨਾਲ ਜੁੜੇ ਟਕਸਾਲੀ ਆਗੂਆਂ ਤੇ ਅੱਧਾ ਦਰਜਨ ਪਰਿਵਾਰਾਂ ਨੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਹੋਏ ਇਸ ਸਮਾਗਮ ਦੌਰਾਨ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਪਾਰਟੀ ’ਚ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਬਚਨ ਸਿੰਘ (ਸਾਬਕਾ ਪੰਚਾਇਤ ਮੈਂਬਰ), ਜਿਉਣ ਸਿੰਘ, ਮਹਿੰਦਰ ਸਿੰਘ, ਬਲਜਿੰਦਰ ਸਿੰਘ ਬੱਬੀ, ਸਤਵਿੰਦਰ ਸਿੰਘ, ਡਾ. ਗੁਰਨਾਮ ਸਿੰਘ, ਕੁਲਵਿੰਦਰ ਸਿੰਘ ਤੇ ਮਨਜਿੰਦਰ ਸਿੰਘ ਕਾਲਾ ਸਮੇਤ ਕਈ ਸਤਿਕਾਰਯੋਗ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਈਆਂ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਪਿੰਡ ਭਗਵਾਨਪੁਰਾ ’ਚ ਹੋਈ ਇਸ ਸ਼ਮੂਲੀਅਤ ਨਾਲ ਹਲਕਾ ਲੰਬੀ ’ਚ ਆਮ ਆਦਮੀ ਪਾਰਟੀ ਦੇ ਸਥਾਨਕ ਸੰਗਠਨ ਨੂੰ ਹੋਰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ।