ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਲੰਬੀ ਹਲਕੇ ’ਚ ਸਰਗਰਮੀਆਂ ਤੇਜ਼ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਲੰਬੀ ਹਲਕੇ ’ਚ ਸਰਗਰਮੀਆਂ ਤੇਜ਼
Publish Date: Mon, 23 Nov 2026 03:42 PM (IST)
Updated Date: Tue, 24 Nov 2026 04:01 AM (IST)
-ਬੀਬਾ ਨਵਜੋਤ ਕੌਰ ਲੰਬੀ ਨੇ ਕੁਲਵਿੰਦਰ ਸਿੰਘ ਦੰਦੀਵਾਲ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਵਰਿੰਦਰ ਬੱਬੂ, ਪੰਜਾਬੀ ਜਾਗਰਣ, ਮਲੋਟ : ਅਕਾਲੀ ਦਲ ਵਾਰਿਸ ਪੰਜਾਬ ਦੀ ਲੰਬੀ ਹਲਕੇ ਤੋਂ ਆਗੂ ਬੀਬਾ ਨਵਜੋਤ ਕੌਰ ਲੰਬੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਪੰਨੀਵਾਲਾ ਫੱਤਾ ਵਿਖੇ ਕੁਲਵਿੰਦਰ ਸਿੰਘ ਦੰਦੀਵਾਲ ਦੇ ਗ੍ਰਹਿ ਵਿਖੇ ਵਰਕਰਾਂ ਅਤੇ ਸਮਰਥਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਵਿਚਾਰ ਸਾਂਝੇ ਕੀਤੇ। ਮੀਟਿੰਗ ਦੌਰਾਨ ਗੱਲਬਾਤ ਕਰਦਿਆਂ ਬੀਬਾ ਨਵਜੋਤ ਕੌਰ ਲੰਬੀ ਨੇ ਕਿਹਾ ਕਿ ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਲੱਖਾਂ ਦੀ ਗਿਣਤੀ ’ਚ ਪਹੁੰਚੇ ਲੋਕਾਂ ਦਾ ਇਕੱਠ ਲੋਕਾਂ ਦੇ ਪਿਆਰ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਅਕਾਲੀ ਦਲ ਵਾਰਿਸ ਪੰਜਾਬ ਪੰਜਾਬ ਦੀ ਸਿਆਸਤ ’ਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਬਦਲਾਅ ਦੇ ਨਾਂ ’ਤੇ ਸੱਤਾ ’ਚ ਆਈ ਸਰਕਾਰ ਆਪਣੇ ਵਾਅਦੇ ਪੂਰੇ ਕਰਨ ’ਚ ਅਸਫਲ ਰਹੀ ਹੈ। ਭਗਵੰਤ ਮਾਨ ਸਰਕਾਰ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ’ਚ ਦਿੱਲੀ ਦੇ ਆਗੂਆਂ ਦਾ ਦਖ਼ਲ ਵਧਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਨੂੰ ਰੋਕਣ ’ਚ ਵੀ ਨਾਕਾਮ ਰਹੀ ਹੈ। ਪਰਮਿੰਦਰ ਸਿੰਘ ਉਰਫ਼ ਝੋਟਾ ਨਾਲ ਵਾਪਰੀ ਘਟਨਾ ਅਤੇ ਸੰਗਰੂਰ ’ਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨਾਲ ਵਾਪਰੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਭ ਪੰਜਾਬ ਲਈ ਚਿੰਤਾ ਦਾ ਵਿਸ਼ਾ ਹੈ।