6 ਅਪ੍ਰੈਲ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਹੋਵੇਗੀ ਰੈਲੀ : ਰੋਜ਼ੀ ਬਰਕੰਦੀ
ਕਿਸਾਨੀ, ਜਵਾਨੀ ਤੇ ਵਪਾਰ ਨੂੰ ਬਚਾਉਣ ਲਈ ਅਕਾਲੀ ਸਰਕਾਰ ਜਰੂਰੀ : ਰੋਜ਼ੀ ਬਰਕੰਦੀ
Publish Date: Sun, 08 Mar 2026 03:37 PM (IST)
Updated Date: Sun, 08 Mar 2026 03:39 PM (IST)

ਜਤਿੰਦਰ ਸਿੰਘ ਭੰਵਰਾ. ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ 6 ਅਪ੍ਰੈਲ ਦਿਨ ਸੋਮਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਕਾਨਫਰੰਸ ਵਾਲੀ ਜਗ੍ਹਾ ’ਤੇ ਹੋਣ ਵਾਲੀ ‘ਪੰਜਾਬ ਬਚਾਓ ਰੈਲੀ’ ਦੇ ਸਬੰਧ ’ਚ ਵਰਕਰ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ’ਚ ਗੁਰਦੁਆਰਾ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਜਿਸ ’ਚ ਵੱਖ ਵੱਖ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਪ੍ਰਧਾਨ ਤੇ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪੰਜਾਬ ਬਚਾਓ ਰੈਲੀ ਦੇ ਸਬੰਧ ’ਚ ਵਿਚਾਰ ਵਟਾਂਦਰਾ ਕੀਤਾ ਤੇ ਵਰਕਰਾਂ ਨੂੰ ਵੱਡੀ ਗਿਣਤੀ ’ਚ ਰੈਲੀ ’ਚ ਪਹੁੰਚਣ ਲਈ ਲਾਮਬੰਦ ਕੀਤਾ। ਉਨ੍ਹਾਂ ਸਮੂਹ ਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪਿੰਡਾਂ ’ਚੋਂ ਘੱਟ ਤੋਂ ਘੱਟ 4 ਬੱਸਾਂ ਜਰੂਰ ਲੈ ਕੇ ਆਉਣ। ਪ੍ਰਧਾਨ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਪੰਜਾਬ ਦੇ ਮਸਲਿਆਂ ਨੂੰ ਉਠਾਉਣ ਤੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਇਹ ਰੈਲੀ ਬਹੁਤ ਮਹੱਤਵਪੂਰਨ ਹੈ। ਇਸ ਲਈ ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ 14 ਮਾਰਚ ਤੋਂ ਉਹ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਲੋਕਾਂ ਨੂੰ ਰੈਲੀ ’ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਤਾਂ ਜੋ ਰੈਲੀ ਨੂੰ ਕਾਮਯਾਬ ਬਣਾਇਆ ਜਾ ਸਕੇ। ਆਖਿਰ ’ਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ’ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਦੀ ਜਵਾਨੀ, ਕਿਸਾਨੀ, ਮਜ਼ਦੂਰ ਵਰਗ ਤੇ ਵਪਾਰੀ ਵਰਗ ਨੂੰ ਬਚਾਉਣਾ ਹੈ ਤਾਂ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣੀ ਲਾਜ਼ਮੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਹੀਰਾ ਸਿੰਘ ਚੜ੍ਹੇਵਾਨ, ਗੁਰਦੀਪ ਸਿੰਘ ਮੜ੍ਹਮੱਲੂ, ਹਰਗੋਬਿੰਦ ਕੌਰ, ਜਗਜੀਤ ਸਿੰਘ ਹਨੀ ਫੱਤਣਵਾਲਾ, ਨਵਤੇਜ ਸਿੰਘ ਕਾਉਣੀ, ਚਰਨਦਾਸ ਚੰਨਾ ਬਰੀਵਾਲਾ, ਚਰਨਜੀਤ ਸਿੰਘ ਸਰਪੰਚ ਸੱਕਾਂਵਾਲੀ, ਅਮ੍ਰਿਤਪਾਲ ਸਿੰਘ ਪਾਈਲਾਟ, ਹਰਪਾਲ ਸਿੰਘ ਬੇਦੀ, ਪਰਮਿੰਦਰ ਸਿੰਘ ਪਾਸ਼ਾ, ਬਿੰਦਰ ਗੋਨਿਆਣਾ, ਛਿੰਦਰ ਕੌਰ ਧਾਲੀਵਾਲ, ਜਗਤਾਰ ਸਿੰਘ ਪੱਪੀ ਥਾਂਦੇਵਾਲਾ, ਸਤਨਾਤ ਸਿੰਘ ਚੱਕ ਦੂਹੇਵਾਲਾ, ਬਿੱਟੂ ਮਾਨ, ਸ਼ਮਿੰਦਰ ਛਿੰਦਾ, ਤਿਲਕ ਰਾਜ ਆਦਿ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਮੌਜੂਦ ਸਨ।