- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 21 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਪੀਐਮ ਸ੍ਰੀ ਸਰਕਾਰੀ (ਕੰਨਿਆ) ਸੀਨੀ. ਸੈਕੰ. ਸਮਾਰਟ ਸਕੂਲ ਵਿਖੇ ਹੋਣ ਵਾਲੀ ਨੀਟ ਦੀ ਪ੍ਰੀਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਇਸਤੋਂ ਇਲਾਵਾ ਸੈਕਟਰ ਅਫ਼ਸਰ ਅਤੇ ਡਿਊਟੀ ਮੈਜਿਸਟਰੇਟ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰੀਖਿਆ ਦੇ ਸਬੰਧ ’ਚ 20, 21 ਤੇ 22 ਜੂਨ ਨੂੰ ਵਿਦਿਆਰਥੀਆਂ ਸਮੇਤ ਇੱਕ ਅਟੈਂਡੰਟ ਨੂੰ ਪ੍ਰੀਖਿਆ ਕੇਂਦਰਾਂ ਤੱਕ ਜਾਣ ਤੇ ਵਾਪਿਸ ਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਤੇ ਪੀਆਰਟੀਸੀ ਦੀਆਂ ਸਧਾਰਨ ਬੱਸਾਂ ’ਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਦੇਖਣ ਉਪਰੰਤ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰ ’ਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜਰਬੇਕਾਰ ਸਟਾਫ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫਿਕ ਪੁਲਿਸ ਨੂੰ ਟ੍ਰੈਫਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸਬੰਧਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁਖਾਵੇਂ ਮਾਹੌਲ ’ਚ ਹੋਵੇ, ਇਸ ਲਈ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਉਪ-ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨ ਦੀਪ ਸਿੰਘ, ਉਪ-ਮੰਡਲ ਮੈਜਿਸਟਰੇਟ ਮਲੋਟ ਸ੍ਰੀ ਪੰਕਜ ਕੁਮਾਰ, ਉਪ-ਮੰਡਲ ਮੈਜਿਸਟਰੇਟ ਗਿੱਦੜਬਾਹਾ ਸ੍ਰੀ ਅਰਵਿੰਦਰ ਪਾਲ ਸਿੰਘ, ਸਿਵਲ ਸਰਜਨ ਡਾ. ਸੁਨੀਲ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ, ਪ੍ਰਿੰਸੀਪਲ ਦੀਪਕ ਬਾਂਸਲ, ਨਾਇਬ ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਲਜੀਤ ਸਿੰਘ, ਸੈਂਟਰ ਸੁਪਰੰਡਟ (ਨੀਟ) ਪਰਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।