ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਹਾਈ ਕੋਰਟ ਦਾ ਕਰੇਗੀ ਰੁਖ਼
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਲੜਾਈ ਸੜਕ ਤੇ ਹਾਈ ਕੋਰਟ ’ਚ ਲੜਨ ਦਾ ਐਲਾਨ
Publish Date: Tue, 12 May 2026 06:22 PM (IST)
Updated Date: Tue, 12 May 2026 06:24 PM (IST)

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਆਂਗਣਵਾੜੀ ਵਰਕਰ ਦੀਆਂ ਡਿਊਟੀਆਂ ਸੈਂਸਸ ਡਰੱਗ ਸਰਵੇ ਆਰਥਿਕ ਸਰਵੇ ਵਿੱਚ ਜਬਰੀ ਲਗਾਈਆਂ ਜਾ ਰਹੀਆਂ ਹਨ, ਜਿਸ ਦੇ ਖਿਲਾਫ ਜਥੇਬੰਦੀ ਨੇ ਡਾਇਰੈਕਟਰ ਨੂੰ ਧਰਨੇ ਦਾ ਨੋਟਿਸ ਭੇਜਿਆ ਹੈ ਅਤੇ ਡਿਊਟੀ ਲਾਉਣ ਵਾਲੇ ਡਿਪਟੀ ਕਮਿਸ਼ਨਰ ਨੂੰ ਕਨੂੰਨੀ ਨੋਟਸ ਭੇਜਿਆ ਹੈ ਆਂਗਣਵਾੜੀ ਵਰਕਰਜ ਦੀਆਂ ਡਿਊਟੀਆਂ ਲਾ ਕੇ ਉਨ੍ਹਾਂ ਨੂੰ ਹਰਾਸ ਕੀਤਾ ਜਾ ਰਿਹਾ ਹੈ, ਅਤੇ ਆਰਡਰ ’ਚ ਲਿਖਿਆ ਹੈ ਕਿ ਜੇਕਰ ਆਂਗਣਵਾੜੀ ਵਰਕਰਜ ਨੇ ਡਿਊਟੀਆਂ ਨਾ ਕੀਤੀਆਂ ਤਾਂ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਜਾਣਗੀਆਂ। ਇੱਕ ਪਾਸੇ ਮੰਤਰੀ ਬਲਜੀਤ ਕੌਰ ਵਿਧਾਨ ਸਭਾ ’ਚ ਖੜ ਕੇ ਬਿਆਨ ਦਿੰਦੇ ਹਨ ਕਿ ਆਂਗਣਵਾੜੀ ਵਰਕਰ ਸਰਕਾਰੀ ਕਰਮਚਾਰੀ ਨਹੀਂ ਹਨ ਇਹ ਸੋਸ਼ਲ ਵਰਕਰ ਹਨ ਇਨ੍ਹਾਂ ਨੂੰ ਘੱਟੋ ਘੱਟ ਉੱਜਰਤ ਵੀ ਨਹੀਂ ਦਿੱਤੀ ਜਾ ਸਕਦੀ ਗਰੇਡ ਤਾਂ ਦੂਰ ਦੀ ਗੱਲ ਹੈ, ਦੂਜੇ ਪਾਸੇ ਸਰਕਾਰ ਵੱਲੋਂ ਆਂਗਣਵਾੜੀ ਵਰਕਰਜ ਦੀਆਂ ਵੱਖ ਵੱਖ ਸਰਵੇ ’ਚ ਡਿਊਟੀਆਂ ਲਾਈਆਂ ਜਾ ਰਹੀਆਂ ਹਨ. ਜਥੇਬੰਦੀ ਨੇ ਕਿਹਾ ਹੈ ਕਿ ਵੱਖ-ਵੱਖ ਸਮੇਂ ਤੇ ਮਾਨਯੋਗ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਨੇ ਫੈਸਲਾ ਦਿੱਤਾ ਹੈ ਕਿ ਆਂਗਣਵਾੜੀ ਵਰਕਰਾਂ ਕੋਲੋਂ ਉਨ੍ਹਾਂ ਦੇ ਕੰਮ ਤੋਂ ਬਿਨਾਂ ਵਾਧੂ ਕੰਮ ਨਹੀਂ ਲਿਆ ਜਾ ਸਕਦਾ, ਪ੍ਰੰਤੂ ਫਿਰ ਵੀ ਜ਼ਬਰਦਸਤੀ ਆਗਣਵਾੜੀ ਵਰਕਰ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਜਿਸ ਦਾ ਸਾਡੀ ਜਥੇਬੰਦੀ ਸਖਤ ਵਿਰੋਧ ਕਰਦੀ ਹੈ ਜਿਸ ਇਸੇ ਲਈ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਨੂੰ ਧਰਨੇ ਸਬੰਧੀ ਨੋਟਿਸ ਭੇਜਿਆ ਗਿਆ ਹੈ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਸ੍ਰੀ ਰਾਜਵਿੰਦਰ ਸਿੰਘ ਬੈਂਸ, ਲਵਨੀਤ ਸਿੰਘ ਠਾਕੁਰ ਰਾਹੀ ਕਨੂਨੀ ਲੜਾਈ ਲੜਨ ਲਈ ਨੋਟਿਸ ਭੇਜੇ ਗਏ ਹਨ।