ਅਮਿਤ ਕੁਮਾਰ ਪੰਚਾਲ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਡੀਸੀ
ਅਮਿਤ ਕੁਮਾਰ ਪੰਚਾਲ ਹੋਣਗੇ ਸ੍ਰੀ ਮੁਕਤਸਰ ਸਾਹਿਬ ਦੇ ਨਵੇਂ ਡੀਸੀ
Publish Date: Mon, 06 Apr 2026 05:36 PM (IST)
Updated Date: Mon, 06 Apr 2026 05:40 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ 'ਤੇ ਹੁਣ ਅਮਿਤ ਕੁਮਾਰ ਪੰਚਾਲ ਨੂੰ ਸ੍ਰੀ ਮੁਕਤਸਰ ਸਾਹਿਬ ਦਾ ਨਵਾਂ ਡੀਸੀ ਨਿਯੁਕਤ ਕੀਤਾ ਗਿਆ ਹੈ। ਅਮਿਤ ਕੁਮਾਰ ਪੰਚਾਲ ਕਪੂਰਥਲਾ ਤੋਂ ਬਦਲ ਕੇ ਇੱਥੇ ਆਏ ਹਨ। ਦੂਜੇ ਪਾਸੇ ਅਭਿਜੀਤ ਕਪਲਿਸ਼ ਨੂੰ ਡਾਇਰੈਕਟਰ ਮਾਈਨਿੰਗ ਅਤੇ ਭੂ-ਵਿਗਿਆਨ ਲਗਾਇਆ ਗਿਆ ਹੈ। ਅਭਿਜੀਤ ਕਪਲਿਸ਼ ਇੱਕ ਸਾਲ ਦੋ ਮਹੀਨੇ ਤੱਕ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਰਹੇ।