ਕਾਲਜ ’ਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲੈਕਚਰ ਕਰਵਾਇਆ ਕਾਲਜ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਲੈਕਚਰ ਕਰਵਾਇਆ
Publish Date: Thu, 12 Nov 2026 03:58 PM (IST)
Updated Date: Thu, 12 Nov 2026 04:00 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਐੱਮਐੱਮਡੀ ਡੀਏਵੀ ਕਾਲਜ ਗਿੱਦੜਬਾਹਾ ਵਿਖੇ ਉੱਚੇਰੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਰਾਜੇਸ਼ ਮਹਾਜਨ ਦੀ ਅਗਵਾਈ ਹੇਠ ਐੱਨਸੀਸੀ ਯੂਨਿਟ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰੇ ਸੁਖਜੀਤ ਕੌਰ ਨੇ ਐੱਨਸੀਸੀ ਕੈਡਿਟਾਂ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ’ਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਪੰਜਾਬੀ ਵਿਭਾਗ ਮੁਖੀ ਡਾ. ਚੰਦਰ ਪ੍ਰਕਾਸ਼ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨ ਜਿਊਣ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਮਹਾਜਨ ਅਤੇ ਸਟਾਫ ਵੱਲੋਂ ਸੁਖਜੀਤ ਕੌਰ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਐੱਨਸੀਸੀ ਯੂਨਿਟ ਦੇ ਏਐੱਨਓ ਪ੍ਰੋ. ਰਾਮ ਸ਼ਰਨ ਨੇ ਮੁੱਖ ਮਹਿਮਾਨ ਅਤੇ ਕਾਲਜ ਸਟਾਫ ਦਾ ਧੰਨਵਾਦ ਕਰਦਿਆਂ ਕਾਲਜ ਦੀ ਐੱਨਸੀਸੀ ਯੂਨਿਟ ਵੱਲੋਂ ਕੀਤੀਆਂ ਜਾ ਰਹੀਆਂ ਸਰਗਰਮੀਆਂ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਸਰਬਜੀਤ ਕੌਰ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ. ਸਤਮੇਲ ਕੌਰ, ਪ੍ਰੋ. ਮਿਊਰੀ ਸੇਠੀ, ਲਾਇਬ੍ਰੇਰੀਅਨ ਸੰਦੀਪ ਸਿੰਘ, ਪ੍ਰੋ. ਸੁਖਪ੍ਰੀਤ ਕੌਰ ਅਤੇ ਰਵੀ ਕੁਮਾਰ ਸਮੇਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸਨ।