ਸੀਟੂ ਵੱਲੋਂ ਵਿਭਾਗੀ ਮੰਤਰੀ ਦਾ ਘਿਰਾਓ ਪਹਿਲੀ ਨੂੰ
ਆਂਗਣਵਾੜੀ ਮੁਲਾਜਮ ਯੂਨੀਅਨ ਸੀਟੂ ਵੱਲੋਂ ਵਿਭਾਗੀ ਮੰਤਰੀ ਦਾ ਘਿਰਾਓ 1 ਮਾਰਚ ਨੂੰ
Publish Date: Wed, 25 Feb 2026 03:35 PM (IST)
Updated Date: Wed, 25 Feb 2026 03:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਆਂਗਣਵਾੜੀ ਮੁਲਾਜਮ ਯੂਨੀਅਨ ਸੀਟੂ 1 ਮਾਰਚ ਨੂੰ ਮਲੋਟ ਵਿਖੇ ਵਿਭਾਗੀ ਮੰਤਰੀ ਬਲਜੀਤ ਕੌਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਮੁਲਾਜਮ ਯੂਨੀਅਨ ਸੀਟੂ ਦੀ ਜਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆ 4 ਸਾਲਾਂ ਤੋਂ ਉਤੇ ਦਾ ਸਮਾਂ ਬੀਤ ਚੁੱਕਾ ਹੈ ਪਰੰਤੂ ਸੱਤਾਂ ’ਚ ਆਉਣ ਤੋਂ ਪਹਿਲਾਂ ਆਂਗਣਵਾੜੀ ਮੁਲਾਜਮਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਮੰਨਣ ਦਾ ਵਾਅਦਾ ਕਰਕੇ ਸਰਕਾਰ ਨੇ ਅਜੇ ਤੱਕ ਇਸ ਦਿਸ਼ਾ ਵਿਚ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਤਾਂ ਕੀ ਕਰਨਾ ਸੀ ਸਗੋਂ ਮੀਟਿੰਗਾਂ ਦਾ ਸਮਾਂ ਦੇ ਕੇ ਮੀਟਿੰਗਾਂ ਤੱਕ ਨਹੀਂ ਕੀਤੀਆਂ ਜਾ ਰਹੀਆਂ । ਉਨ੍ਹਾਂ ਦੱਸਿਆ ਕਿ ਆਪਣੀਆਂ ਮੰਗਾਂ ਦੇ ਸੰਬੰਧ ਵਿਚ ਯੂਨੀਅਨ ਵੱਲੋਂ 1 ਮਾਰਚ ਨੂੰ ਮੰਤਰੀ ਬਲਜੀਤ ਕੌਰ ਦਾ ਮਲੋਟ ਵਿਖੇ ਘਿਰਾਓ ਕੀਤਾ ਜਾਵੇਗਾ।