ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਲੰਪੀ ਸਕਿੰਨ ਡਜੀਜ਼ ਦੇ ਸੰਬੰਧ ਵਿੱਚ ਜ਼ਲਿ੍ਹੇ ਦੇ 92 ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ ਹਨ। ਇਨਾਂ੍ਹ ਕੈਂਪਾਂ ਵਿੱਚ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਵੱਲੋਂ ਬਿਮਾਰੀ ਸੰਬੰਧੀ ਵਿਸਤਿ੍ਤ ਜਾਣਕਾਰੀ ਦਿੱਤੀ ਗਈ ਹ। ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਬਿਮਾਰ ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ ਇਨਾਂ੍ਹ ਕੈਂਪਾਂ ਵਿੱਚ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਡਾ. ਗੁਰਦਾਸ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ ਜ਼ਲਿ੍ਹੇ ਵਿੱਚ 203 ਨਵੇਂ ਕੇਸ ਰਿਪੋਰਟ ਹੋਏ ਹਨ ਅਤੇ 9 ਪਸ਼ੂਆਂ ਦੀ ਮੌਤ ਹੋਈ ਹੈ। ਲੰਪੀ ਸਕਿੰਨ ਡਜੀਜ਼ ਦੇ ਕੇਸ ਘੱਟ ਆ ਰਹੇ ਹਨ। ਡਾ. ਗੁਰਦਿੱਤ ਸਿੰਘ ਅੌਲਖ ਸੀਨੀਅਰ ਵੈਟਰਨਰੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ 07 ਅਗਸਤ ਨੂੰ ਜ਼ਲਿ੍ਹੇ ਦੇ ਬਾਕੀ ਰਹਿੰਦੇ ਪਿੰਡਾਂ ਵਿੱਚ ਲੰਪੀ ਸਕਿੰਨ ਡਜੀਜ਼ ਸੰਬੰਧੀ ਕੈਂਪ ਲਗਾਏ ਜਾਣਗੇ। ਡਾ. ਪਰਮਪਾਲ ਸਿੰਘ ਵੈਟਰਨਰੀ ਅਫ਼ਸਰ ਸਦਰ ਦਫ਼ਤਰ ਜਿੰਨਾ ਦੀ ਡਿਊਟੀ ਪੰਜਾਬ ਸਰਕਾਰ ਵੱਲੋਂ ਜ਼ਲਿ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਸੀ ਨੇ ਤਹਿਸੀਲ ਮਲੋਟ ਦੀਆਂ ਗਊਸ਼ਾਲਾਵਾਂ ਵਿੱਚ ਇਸ ਬਿਮਾਰੀ ਸੰਬੰਧੀ ਕੈਂਪ ਲਗਾਏ ਗਏ ਹਨ ਅਤੇ ਸਥਿਤੀ ਦਾ ਜਾਇਜਾ ਲਿਆ।