‘ਆਤਮਾ’ ਤਹਿਤ ਘੁਮਿਆਰਾ ਵਿਖੇ ਲਗਾਇਆ ਪਸ਼ੂ ਪਾਲਕ ਸਿਖਲਾਈ ਕੈਂਪ
ਆਤਮਾ ਸਕੀਮ ਅਧੀਨ ਪਿੰਡ ਘੁਮਿਆਰਾ ਵਿਖੇ ਲਗਾਇਆ ਪਸ਼ੂ ਪਾਲਕ ਸਿਖਲਾਈ ਕੈਂਪ
Publish Date: Sun, 15 Mar 2026 04:11 PM (IST)
Updated Date: Sun, 15 Mar 2026 04:12 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਗੁਰਮੀਤ ਸਿੰਘ ਖੁੱਡੀਆਂ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ ਅਤੇ ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਘੁਮਿਆਰਾ ਵਿਖੇ ਪਸ਼ੂ ਪਾਲਕ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਗਰਮੀਆਂ ’ਚ ਪਸ਼ੂਆਂ ਦੀ ਬਿਹਤਰ ਸਾਂਭ-ਸੰਭਾਲ ਅਤੇ ਪਸ਼ੂਆਂ ਦੇ ਖੁਰਾਕ ਪ੍ਰਬੰਧਨ ਬਾਰੇ ਸਿਖਲਾਈ ਪ੍ਰਦਾਨ ਕੀਤੀ। ਉਨ੍ਹਾਂ ਨੇ ਰਾਜ ’ਚ ਚਲ ਰਹੀਆਂ ਵੱਖ-ਵੱਖ ਪਸ਼ੂ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਵੈਟਨਰੀ ਅਫ਼ਸਰ ਨੇ ਪਸ਼ੂਆਂ ਨੂੰ ਮੱਲਪ ਰਹਿਤ ਕਰਨ ਬਾਰੇ ਜਾਣਕਾਰੀ ਦਿੱਤੀ। ਡਾ. ਅਕਸ਼ੈ ਸਹਾਰਨ ਵੈਟਨਰੀ ਅਫ਼ਸਰ ਵੱਲੋਂ ਬੱਕਰੀ ਪਾਲਣ ਸਬੰਧੀ ਨੁਸਖ਼ੇ ਸਾਂਝੇ ਕੀਤੇ ਗਏ। ਗ੍ਰਾਮ ਪੰਚਾਇਤ ਘੁਮਿਆਰਾ ਵੱਲੋਂ ਕੈਂਪ ਲਗਾਉਣ ਤੇ ਪਸ਼ੂ ਪਾਲਣ ਵਿਭਾਗ, ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਸਿਖਲਾਈ ਕੈਂਪ ਵਿੱਚ 80 ਪਸ਼ੂ ਪਾਲਕਾਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਜਗਸੀਰ ਸਿੰਘ ਵੈਟਨਰੀ ਅਫ਼ਸਰ, ਡਾ. ਹਰਮਨਜੀਤ ਵੈਟਨਰੀ ਅਫ਼ਸਰ, ਕੁਲਵਿੰਦਰ ਸਿੰਘ ਵੀਆਈ, ਅਭਿਸ਼ੇਕ ਸਿੰਘ ਵੀਆਈ, ਜਗਦੀਪ ਸਿੰਘ ਵੀਆਈ, ਗੁਰਜੰਟ ਸਿੰਘ ਵੀਆਈ, ਨਵਦੀਪ ਸਿੰਘ ਵੀਆਈ, ਕੁਲਦੀਪ ਸਿੰਘ ਵੀਪੀ ਸਮੇਤ ਪਸ਼ੂ ਪਾਲਣ ਵਿਭਾਗ ਦੇ ਹੋਰ ਸਟਾਫ਼ ਹਜ਼ਾਰ ਸਨ।