ਭਾਜਪਾ ਦੇ ਐੱਸਸੀ ਮੋਰਚਾ ਦੀ ਨਵੀਂ ਟੀਮ ਦਾ ਐਲਾਨ ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐੱਸਸੀ ਮੋਰਚਾ ਦੀ ਨਵੀਂ ਟੀਮ ਦਾ ਐਲਾਨ
Publish Date: Thu, 15 Oct 2026 04:40 PM (IST)
Updated Date: Fri, 16 Oct 2026 04:01 AM (IST)
-ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਵੱਲੋਂ ਨਵੀਂ ਟੀਮ ਦਾ ਐਲਾਨ, 2027 ਦੇ ਮਿਸ਼ਨ ਲਈ ਸੰਗਠਨ ਨੂੰ ਮਜ਼ਬੂਤ ਕਰਨ ਦਾ ਸੱਦਾ ਪੰਜਾਬੀ ਜਾਗਰਣ, ਰਿਪੋਰਟਰ ਸ੍ਰੀ ਮੁਕਤਸਰ ਸਾਹਿਬ : ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਵੱਲੋਂ ਪਾਰਟੀ ਦੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਐੱਸਸੀ ਮੋਰਚਾ ਦੀ ਨਵੀਂ ਜ਼ਿਲ੍ਹਾ ਟੀਮ ਦਾ ਐਲਾਨ ਕੀਤਾ ਗਿਆ। ਇਸ ਮੌਕੇ ਨਵੀਂ ਟੀਮ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਪਰਮਿੰਦਰ ਸਿੰਘ ਪਾਸ਼ਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਵਿਸ਼ਵਾਸ ਹੈ ਕਿ ਨਵੀਂ ਟੀਮ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਮਿਹਨਤ ਨਾਲ ਨਿਭਾਏਗੀ। ਉਨ੍ਹਾਂ ਕਿਹਾ ਕਿ ਐੱਸਸੀ ਮੋਰਚਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਾ ਹੈ। ਨਵੀਂ ਟੀਮ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਲਈ ਪੂਰੀ ਸਰਗਰਮੀ ਨਾਲ ਕੰਮ ਕਰੇਗੀ। ਪਰਮਿੰਦਰ ਸਿੰਘ ਪਾਸ਼ਾ ਨੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਸਮਰਪਣ ਅਤੇ ਮਿਹਨਤ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ। ਅੰਤ ’ਚ ਉਨ੍ਹਾਂ ਨੇ ਨਵੀਂ ਟੀਮ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਇੱਕ ਵਾਰ ਫਿਰ ਦਿਲੋਂ ਮੁਬਾਰਕਬਾਦ ਦਿੰਦਿਆਂ ਉਮੀਦ ਪ੍ਰਗਟਾਈ ਕਿ ਟੀਮ ਪਾਰਟੀ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ ਅਤੇ ਲੋਕ ਸੇਵਾ ਦੇ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲਵੇਗੀ।