ਬਾਬਾ ਫਰੀਦ ਸਕੂਲ ਵਿਖੇ ਮੈਰਿਟ ’ਚ ਆਏ ਵਿਦਿਆਰਥੀਆਂ ਦਾ ਕੀਤਾ ਸਨਮਾਨ ਬਾਬਾ ਫਰੀਦ ਸਕੂਲ ਛੱਤਿਆਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Sun, 29 Nov 2026 04:38 PM (IST)
Updated Date: Sun, 29 Nov 2026 04:40 PM (IST)
ਜਗਸੀਰ ਸਿੰਘ ਛੱਤਿਆਣਾ, ਪੰਜਾਬੀ ਜਾਗਰਣ ਗਿੱਦੜਬਾਹਾ : ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਵਿੱਦਿਅਕ ਤੇ ਖੇਡਾਂ ’ਚ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਯਾਦਵਿੰਦਰ ਸਿੰਘ ਮਾਨ ਸੈਕੰਡਰੀ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਡਿਪਟੀ ਡੀਈਓ ਰਜਿੰਦਰ ਸੋਨੀ, ਸਾਬਕਾ ਸੈਕੰਡਰੀ ਸਿੱਖਿਆ ਅਫ਼ਸਰ ਜਸਪਾਲ ਸਿੰਘ, ਜਗਦੀਪ ਸਿੰਘ ਬੀਪੀਈਓ, ਬਲਵਿੰਦਰ ਸਿੰਘ ਬੀਪੀਈਓ, ਐਮਡੀ ਸਵਰਨਜੀਤ ਸਿੰਘ ਮੱਲਣ, ਗੁਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਸਕੂਲ ਕੋਆਰਡੀਨੇਟਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੁੱਖ ਮਹਿਮਾਨ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ’ਚ ਉੱਚਾ ਮੁਕਾਮ ਹਾਸਲ ਕਰਨ ਅਤੇ ਸਮਾਜ ’ਚ ਚੰਗਾ ਰੁਤਬਾ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਦਿਲੋਂ ਸਤਿਕਾਰ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਮੋਬਾਈਲ ਫੋਨ ਦੀ ਲੋੜ ਤੋਂ ਵੱਧ ਵਰਤੋਂ ਬੱਚਿਆਂ ਦੇ ਭਵਿੱਖ ਲਈ ਨੁਕਸਾਨਦੇਹ ਸਾਬਤ ਹੋ ਸਕਦੀ ਹੈ। ਇਸ ਮੌਕੇ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਰਮਨਦੀਪ ਕੌਰ, ਨੂਰਪ੍ਰੀਤ ਕੌਰ, ਸੁਖਦੀਪ ਕੌਰ, ਹਰਮੀਨ ਕੌਰ, ਰਸਪਿੰਦਰ ਕੌਰ ਅਤੇ ਸਵਰੀਤ ਕੌਰ ਸਮੇਤ ਵਿਦਿਆਰਥੀ ਗੁਰਪ੍ਰਤੀਕ ਸਿੰਘ ਨੂੰ ਸਕੂਲ ਪ੍ਰਬੰਧਕ ਕਮੇਟੀ ਵੱਲੋਂ 10-10 ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਇਸ ਮੌਕੇ ਮਨਜੀਤ ਕੌਰ ਪ੍ਰਿੰਸੀਪਲ ਜੇਡੀ ਕਾਲਜ, ਰਾਜਵਿੰਦਰ ਸਿੰਘ ਪ੍ਰਿੰਸੀਪਲ ਖਾਲਸਾ ਕਾਲਜ, ਰਾਜਵਿੰਦਰ ਸਿੰਘ ਲੈਕਚਰਾਰ, ਤਰਸੇਮ ਸਿੰਘ ਡੀਪੀਈ, ਨਰੇਸ਼ ਕੁਮਾਰ ਡੀਪੀਈ, ਕੁਲਦੀਪ ਸਿੰਘ ਭਲਾਈਆਣਾ, ਪ੍ਰਿੰਸੀਪਲ ਸੁਰਿੰਦਰ ਕੁਮਾਰ , ਪ੍ਰਿੰਸੀਪਲ ਗੁਰਦੀਪ ਸਿੰਘ ਛੱਤਿਆਣਾ, ਚਰਨਜੀਤ ਸਿੰਘ, ਸਤਪਾਲ ਸਿੰਘ ਮੋਹਲਾ, ਨਿਹਾਲ ਸਿੰਘ ਕਾਉਣੀ, ਪਿਰਥੀ ਸਿੰਘ ਡੀਪੀਈ ਆਦਿ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਸੀ।