ਸੁਖਵਿੰਦਰ ਬਰਾੜ, ਮੰਡੀ ਲੱਖੇਵਾਲੀ : ਜ਼ਿ੍ਹਲਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਚਲਦਿਆਂ ਥਾਣਾ ਲੱਖੇਵਾਲੀ ਦੀ ਇੰਚਾਰਜ ਬੇਅੰਤ ਕੌਰ ਨੇ ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਪਿੰਡ ਚਿੱਬੜਾਂਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਹੋਰ ਸਮਾਜਿਕ ਕੁਰੀਤੀਆਂ ਬਾਰੇ ਜਾਗਰੂਕ ਕਰਦੀ ਿਫ਼ਲਮ 'ਚੁੱਪ' ਦਿਖਾਈ ਗਈ। ਇਸ ਮੌਕੇ ਥਾਣਾ ਮੁਖੀ ਬੇਅੰਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਵਰਗੇ ਕੋਹੜ ਨੂੰ ਜੜ੍ਹ 'ਚੋਂ ਖ਼ਤਮ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸਆਈ ਗੁਰਜੰਟ ਸਿੰਘ ਤੇ ਹੌਲਦਾਰ ਸੁਮਨਦੀਪ ਸਿੰਘ ਨੇ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਟ੍ਰੈਫਿਕਾਂ ਨਿਯਮਾਂ ਦੀ ਪਾਲਣਾ ਕਰਾਂਗੇ ਤਾਂ ਅਨੇਕਾ ਹਾਦਸਿਆਂ ਤੋਂ ਬਚਾਅ ਹੋ ਸਕਦਾ ਹੈ। ਏਐਸਆਈ ਗੁਰਦਿੱਤ ਸਿੰਘ ਤੇ ਕਾਸਮ ਅਲੀ ਨੇ ਨਸ਼ੇ ਦੇ ਮਾੜੇ ਪ੍ਰਭਾਵ ਤੋਂ ਪਿੰਡ ਵਾਸੀਆਂ ਵਿਸਥਾਰ ਜਾਣੂ ਕਰਵਾਇਆ। ਇਸ ਮੌਕੇ ਸਰਪੰਚ ਵੀਰਪਾਲ ਕੌਰ, ਰਾਜਾ ਸਿੰਘ ਪੰਚ, ਜਸਕਰਨ ਸਿੰਘ ਸਾਬਕਾ ਸਰਪੰਚ,ਠ ਦੇਵੀ ਲਾਲ ਰਿਟਾ. ਕਾਨੂੰਗੋ ਮਹਿੰਦਰ ਸਿੰਘ ਸੇਖੋਂ, ਇਕਬਾਲ ਸਿੰਘ, ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।